ਅੱਜ ਜਲੰਧਰ ਸ਼ਹਿਰ ਵਿਖੇ 41.07 ਕਰੋੜ ਰੁਪਏ ਦੀ ਲਾਗਤ ਨਾਲ 5 ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ
Posted By: Vijay Kumar Raman
ਜਲੰਧਰ,22ਫਰਵਰੀ(ਵਿਜੈਕੁਮਾਰ ਰਮਨ):- ਅੱਜ ਜਲੰਧਰ ਸ਼ਹਿਰ ਵਿਖੇ 41.07 ਕਰੋੜ ਰੁਪਏ ਦੀ ਲਾਗਤ ਨਾਲ 5 ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਇਹਨਾਂ ਪ੍ਰਾਜੈਕਟਾਂ ਵਿੱਚ ਬਸਤੀ ਪੀਰ ਦਾਦ ਵਿਖੇ 20.61 ਕਰੋੜ ਰੁਪਏ ਦੀ ਲਾਗਤ ਨਾਲ 15 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੀ ਸਥਾਪਨਾ,
6.26 ਕਰੋੜ ਰੁਪਏ ਨਾਲ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਤੇ ਸੁੰਦਰੀਕਰਨ, 8.09 ਕਰੋੜ ਰੁਪਏ ਦੀ ਲਾਗਤ ਨਾਲ ਗਦਈਪੁਰ ਵਿਖੇ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਸਥਾਪਨਾ, ਰੈਨਕ ਬਾਜ਼ਾਰ ਵਿਖੇ 4.02 ਕਰੋੜ ਰੁਪਏ ਨਾਲ ਬਿਜਲੀ ਦੀਆਂ ਤਾਰਾਂ ਦੇ ਢਾਂਚੇ ਦਾ ਨਵੀਨੀਕਰਨ ਅਤੇ 2.09 ਕਰੋੜ ਰੁਪਏ ਦੀ ਲਾਗਤ ਨਾਲ ਵਿਚ ਗੁਰੂ ਨਾਨਕ ਦੇਵ ਲਾਇਬ੍ਰੇਰੀ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਸ਼ਾਮਲ ਹਨ।
ਵਰਚੂਅਲ ਲਾਂਚ ਸਮਾਗਮ ਦੌਰਾਨ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨਗੇ ਤੇ ਜਲੰਧਰ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨਗੇ। ਇਸ ਮੌਕੇ ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਮੇਅਰ ਜਗਦੀਸ਼ ਰਾਜਾ, ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਤੇ ਜਲੰਧਰ ਯੂਥ ਕਾਂਗਰਸ ਪ੍ਰਧਾਨ ਅੰਗਦ ਦੱਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
0 Comments