ਐਸਪੀ ਸਰਬਜੀਤ ਸਿੰਘ ਦੇ ਭਰਾ ਜਗਜੀਤ ਸਿੰਘ ਬਾਹੀਆਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਵਿਖੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸਰਧਾਂਜਲੀਆਂ ਭੇਟ

ਐਸਪੀ ਸਰਬਜੀਤ ਸਿੰਘ ਦੇ ਭਰਾ ਜਗਜੀਤ ਸਿੰਘ ਬਾਹੀਆਂ ਦੀ  ਆਤਮਿਕ ਸ਼ਾਂਤੀ ਲਈ ਪਿੰਡ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਵਿਖੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸਰਧਾਂਜਲੀਆਂ ਭੇਟ

Posted By:VijayKumar Raman
ਜਲੰਧਰ,22ਫਰਵਰੀ (ਵਿਜੈ ਕੁਮਾਰ ਰਮਨ):- ਐਸਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਦੇ ਭਰਾ ਜਗਜੀਤ ਸਿੰਘ ਬਾਹੀਆ ਜੋ ਕਿ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾ ਵਿੱਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਪਿੰਡ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਵਿਖੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸਖ਼ਸੀਅਤਾਂ ਵਲੋਂ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ।ਸਰਧਾਂਜ਼ਲੀ ਸਮਾਗਮ ਵਿੱਚ ਵਿਧਾਇਕ ਪਰਗਟ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਡਾਲਾ, ਚੇਅਰਮੈਨ ਪੰਜਾਬ ਜਲ ਸਰੋਤ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਐਸਪੀ ਬਲਜੀਤ ਸਿੰਘ ਢਿਲੋਂ, ਡੀਐਸਪੀ ਸਰਬਜੀਤ ਰਾਏ, ਹਰਜੀਤ ਸਿੰਘ ਅਤੇ ਹਰਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਮਨਵਿੰਦਰ ਸਿੰਘ,  ਸੇਵਾ ਮੁਕਤ ਡਿਪਟੀ ਕਮਿਸ਼ਨਰ ਪੁਲਿਸ ਏਐਸ ਪੁਆਰ , ਸੇਵਾ ਮੁਕਤ ਆਈਜੀ ਸੁਰਿੰਦਰ ਸਿੰਘ ਸੋਢੀ, ਤੈਰਾਕੀ ਕੋਚ ਉਮੇਸ਼ ਸ਼ਰਮਾ, ਸਮਾਜ ਸੇਵਕ ਰਜਿੰਦਰ ਰਾਜਾ, ਕਰਮਬੀਰ ਸਿੰਘ ਬਾਹੀਆ, ਫਤਿਹ ਵੀਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵਲੋਂ ਸਵ : ਜਗਜੀਤ ਸਿੰਘ ਬਾਹੀਆ ਨੂੰ ਨਿੱਘੀਆਂ ਸਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ।ਸਰਧਾਂਜ਼ਲੀ ਸਮਾਗਮ ਦੌਰਾਨ ਵਿਧਾਇਕ ਪਰਗਟ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਪਿਤਾ ਸਵ. ਸੰਤੋਖ ਸਿੰਘ ਅਤੇ ਮਾਤਾ ਜਸਵੰਤ ਕੌਰ ਵਲੋਂ ਆਪਣੇ ਬੱਚਿਆਂ ਨੂੰ ਸੱਚ ਦੇ ਰਾਹ ’ਤੇ ਚਲਦਿਆਂ ਸਮਾਜ ਦੀ ਸੇਵਾ ਕਰਨ ਦਾ ਜੋ ਮਾਰਗ ਦਰਸ਼ਨ ਪ੍ਰਦਾਨ ਕੀਤਾ ਗਿਆ ਹੈ, ਉਸ ਰਸਤੇ ’ਤੇ ਚਲਦਿਆਂ ਇਨਾਂ ਦੇ ਸਪੁੱਤਰਾਂ ਵਲੋਂ ਸਮਾਜ ਦੀ ਬਿਨਾਂ ਕਿਸੇ ਭੇਦ ਭਾਵ ਦੇ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਦੇ ਭਰਾ ਸਰਬਜੀਤ ਸਿੰਘ ਬਾਹੀਆ ਪੁਲਿਸ ਵਿਭਾਗ ਵਿੱਚ ਉਚ ਅਹੁਦੇ ’ਤੇ ਹੁੰਦਿਆਂ ਸਮਾਜ ਦੇ ਲੋੜਵੰਦ ਲੋਕਾਂ ਦੀ ਦਿਨ-ਰਾਤ ਸੇਵਾ ਕਰ ਰਹੇ ਹਨ ਜੋ ਕਿ ਦੂਸਰਿਆਂ ਲਈ ਪ੍ਰੇਰਣਾ ਸਰੋਤ ਹੈ।



ਇਸ ਮੌਕੇ  ਲੈਫ. ਜਨਰਲ (ਸੇਵਾ ਮੁਕਤ) ਅਮਰੀਕ ਸਿੰਘ ਬਾਹੀਆ ਵਲੋਂ ਸਰਧਾਂਜ਼ਲੀ ਸਮਾਗਮ ਵਿੱਚ ਪੁੱਜੀਆਂ ਸਾਰੀਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਪੇਸ਼ ਕੀਤਾ ਗਿਆ।

Post a Comment

0 Comments