108 ਸੰਤ ਸੁਰਿੰਦਰ ਦਾਸ ਜੀ ਕਠਾਰ ਵਾਲਿਆਂ ਦੀ ਸ਼ਬਦ ਯਾਤਰਾ ਡੇਰਾ ਬੱਲਾ ਵਿਖੇ ਪਹੁੰਚੀ।
*108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ।
By. Vijay Kumar Raman
ਜਲੰਧਰ - 9 ਮਾਰਚ (ਗੁਰਦੀਪ ਸਿੰਘ ਹੋਠੀ)
ਸੰਸਾਰ ਨੂੰ ਉਸ ਸਮੇਂ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ, ਜਦੋਂ ਡੇਰਾ ਬੱਲਾਂ ਤੋਂ ਅਸ਼ੀਰਵਾਦ ਪ੍ਰਾਪਤ 108 ਸੰਤ ਸੁਰਿੰਦਰ ਦਾਸ ਜੀ ਕਠਾਰ ਵਾਲੇ ਆਪਣੀ ਸੰਸਕਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਸਤਿਗੁਰੂ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। 108 ਸੰਤ ਸੁਰਿੰਦਰ ਦਾਸ ਜੀ ਕਠਾਰ ਵਾਲਿਆਂ ਦੀ ਸ਼ਬਦ ਯਾਤਰਾ ਡੇਰਾ ਬੱਲਾ ਵਿਖੇ ਪਹੁੰਚੀ। 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸੰਤ ਸੁਰਿੰਦਰ ਦਾਸ ਜੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਵੱਡੇ ਪੱਧਰ ਤੇ ਪ੍ਰਚਾਰ ਕੀਤਾ, ਉਹ ਕ੍ਰਾਂਤੀਕਾਰੀ ਸੰਤ ਵਜੋਂ ਜਾਣੇ ਜਾਂਦੇ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਠਾਰ ਵਿਖੇ ਕੀਤਾ ਜਾਵੇਗਾ। 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਨੇ ਦੱਸਿਆ ਕਿ ਸੰਤ ਸਮਾਜ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੋਇਆ ਹੈ।
0 Comments