By. Vijay Kumar Raman
ਜਲੰਧਰ (ਵਿਜੈ ਕੁਮਾਰ ਰਮਨ):– ਕੋਰੋਨਾ ਨੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨੇ ਇਕ ਵਾਰ ਫਿਰ ਪੂਰੀ ਰਫ਼ਤਾਰ ਫੜ ਲਈ ਹੈ, ਜਿਸ ਨਾਲ ਐਕਟਿਵ ਕੇਸਾਂ ਦਾ ਅੰਕੜਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਐਤਵਾਰ ਨੂੰ ਵੀ ਜਿੱਥੇ 141 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ 5 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ। ਪਾਜ਼ੇਟਿਵ ਆਏ ਕੇਸਾਂ ਵਿਚ ਸਰਕਾਰੀ ਸਕੂਲਾਂ ਦੇ ਬੱਚੇ, ਮਾਡਲ ਟਾਊਨ ਦੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਸਣੇ 5 ਸਾਲ ਦਾ ਬੱਚਾ ਵੀ ਸ਼ਾਮਲ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 141 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਨਾਲ ਸੰਬੰਧਤ ਹਨ।
0 Comments