ਮੈਡਮ ਨਿਧੀ ਨੇ ਸੰਭਾਲਿਆ ਬਤੌਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਲੰਧਰ ਦਾ ਅਹੁਦਾ
By. Vijay Kumar Raman
ਜਲੰਧਰ,01ਮਾਰਚ,(ਵਿਜੈ ਕੁਮਾਰ ਰਮਨ):-
ਮੈਡਮ ਨਿਧੀ ਨੇ ਅੱਜ ਬਤੌਰ ਜ਼ਿਲ੍ਹਾ ਖ਼ਜਾਨਾ ਅਫਸਰ ਜਲੰਧਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਮੈਡਮ ਨਿਧੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ।
ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮੈਡਮ ਨਿਧੀ ਨੇ ਕਿਹਾ ਕਿ ਖ਼ਜ਼ਾਨਾ ਦਫ਼ਤਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਨੂੰ ਤਰਜੀਹੀ ਅਧਾਰ ’ਤੇ ਕਰਨ ਤੋਂ ਇਲਾਵਾ ਉਨ੍ਹਾ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ । ਉਨ੍ਹਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣਾ ਕੰਮ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਲਈ ਪੇ੍ਰਰਿਤ ਕਰਦਿਆਂ ਕਿਹਾ ਕਿ ਖ਼ਜ਼ਾਨਾ ਦਫ਼ਤਰ ਦੇ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਕੰਮ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ।
ਇਸ ਮੌਕੇ ਮੈਡਮ ਦੀਪਤੀ, ਮੈਡਮ ਹਰਸ਼, ਸੀਮਾ, ਗੁਰਇਕਬਾਲ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਸਮੂਹ ਦਫ਼ਤਰੀ ਅਮਲਾ ਹਾਜ਼ਰ ਸੀ।
0 Comments