ਕਾਂਗਰਸ ਦਾ ਵੋਟ ਬੈਂਕ ਅਤੇ ਅਕਸ ਖਰਾਬ ਰਹੇ ਨਿਗਮ ਦੇ ਭ੍ਰਿਸ਼ਟ ਅਫ਼ਸਰਾਂ ਦੀ ਕਾਂਗਰਸ ਵਿਰੋਧੀ ਪਾਰਟੀਆਂ ਨਾਲ ਮਿਲੀਭੁਗਤ ਦਾ ਕੱਚਾ ਚਿੱਠਾ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਾਗਾ- ਲੱੱਕੀ
By Vijay Kumar Raman
3,March,2021 ਜਲੰਧਰ,3 ਮਾਰਚ, (ਵਿਜੈ ਕੁਮਾਰ ਰਮਨ):- ਪੰਜਾਬ ਕਾਂਗਰਸ ਦੇ ਕੋ ਚੇਅਰਮੈਨ ਅਤੇ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸਾਬਕਾ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਨਿਗਮ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਸ਼ਹਿਰ ਦੇ ਲੋਕਾਂ ਨੂੰ ਇਕਮੁੱਠ ਕਰਕੇ ਯਤਨ ਤੇਜ਼ ਕੀਤੇ ਜਾਣਗੇ। ਲੱਕੀ ਨੇ ਕਿਹਾ ਕਿ ਸ਼ਹਿਰ ਵਿਚ ਗ਼ਰੀਬ ਰੇਹੜੀ, ਫੜ੍ਹੀ ਵਾਲ਼ੇ, ਟਰਾਂਸਪੋਰਟ, ਆਟੋ ਚਾਲਕ, ਟੈਕਸੀ ਚਾਲਕ, ਮਜ਼ਦੂਰ, ਦੁਕਾਨਦਾਰ, ਵਪਾਰੀ ਸ਼ਰ੍ਹੇਆਮ ਲੁੱਟੇ ਜਾ ਰਹੇ ਹਨ, ਜਿਸਨੂੰ ਰੋਕਣ ਲਈ ਇੱਕ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੌਰਾਨ 50000 ਦਸਤਖ਼ਤ ਕਰਵਾ ਕੇ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪਿਆ ਜਾਵੇਗਾ ਤਾਂ ਜੋ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਜਲਦ ਸ਼ਿਕੰਜਾ ਕੱਸਿਆ ਜਾ ਸਕੇ। ਲੱਕੀ ਨੇ ਕਿਹਾ ਕਿ ਸ਼ਹਿਰ ਦੇ ਕੁਝ ਪਤਵੰਤੇ ਸੱਜਣ ਨਿਗਮ ਦੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦੀ ਗੱਲ ਕਰ ਰਹੇ ਹਨ ਜੋ ਸਿੱਧਾ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਵਾਲੀ ਗੱਲ ਹੈ, ਜਿਸਨੂੰ ਰੋਕਣ ਲਈ ਸ਼ਹਿਰ ਦੀਆਂ ਸਾਰੀਆਂ ਯੂਨੀਅਨਾਂ ਨੂੰ ਆਵਾਜ਼ ਬੁਲੰਦ ਕਰਨ ਦਾ ਸਮਾਂ ਆ ਗਿਆ ਹੈ ਅਤੇ ਇਸ ਦਸਤਖਤ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।

]ਲੱਕੀ ਨੇ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਸ਼ਹਿਰ ਦੇ ਫੜ੍ਹੀ ਮਜ਼ਦੂਰ, ਵਪਾਰੀ, ਦੁਕਾਨਦਾਰ, ਰੇਹੜੀ ਵਾਲੇ, ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਹਨ ਅਤੇ ਕਰਜ਼ੇ ਹੇਠ ਦੱਬ ਗਏ ਹਨ ਅਤੇ ਉਸ ਉੱਪਰ ਨਾਦਰਸ਼ਾਹੀ ਲੁੱਟ ਕਰਨ ਵਾਲਿਆਂ ਦਾ ਬੋਲਬਾਲਾ ਹੈ। ਲੱਕੀ ਨੇ ਕਿਹਾ ਕਿ 2022 ਦੀਆ ਚੋਣਾਂ ਵਿੱਚ ਲੋਕਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਕਾਂਗਰਸ ਪਾਰਟੀ ਦਾ ਵੋਟ ਬੈਂਕ ਬਚਾਉਣ ਲਈ ਤੁਰੰਤ ਭ੍ਰਿਸ਼ਟ ਅਫ਼ਸਰਾਂ ਉੱਪਰ ਨਕੇਲ ਕੱਸਣ ਦੀ ਸਖਤ ਲੋੜ ਹੈ। ਲੱਕੀ ਨੇ ਕਿਹਾ ਕਿ ਕਾਂਗਰਸ ਦੇ ਵੱਡੇ ਲੀਡਰਾਂ ਤੇ ਨਿਗਮ ਦੇ ਭ੍ਰਿਸ਼ਟ ਅਫ਼ਸਰਾ ਦੀ ਧੱਕੇਸ਼ਾਹੀ ਪਾਰਟੀ ਲਈ ਘਾਤਕ ਹੈ, ਜਿਸਦੇ ਚਲਦਿਆਂ ਕੁਝ ਕਾਂਗਰਸ ਵਿਰੋਧੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਭ੍ਰਿਸ਼ਟ ਅਫ਼ਸਰ ਕਾਂਗਰਸ ਦਾ ਬਹੁਤ ਵੱਡਾ ਵੋਟ ਬੈਂਕ ਅਤੇ ਅਕਸ ਖਰਾਬ ਕਰ ਰਹੇ ਹਨ ਅਤੇ ਕਾਂਗਰਸ ਦੇ ਰਾਜ ਵਿੱਚ ਕਾਂਗਰਸ ਦੇ ਵੱਡੇ ਲੀਡਰਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਨੂੰ ਦਬਾਇਆ ਜਾ ਸਕੇ। ਲੱਕੀ ਨੇ ਕਿਹਾ ਕਿ ਕਾਂਗਰਸ ਦਾ ਵੋਟ ਬੈਂਕ ਅਤੇ ਅਕਸ ਖਰਾਬ ਕਰ ਰਹੇ ਨਿਗਮ ਦੇ ਭ੍ਰਿਸ਼ਟ ਅਫ਼ਸਰਾਂ ਦੀ ਕਾਂਗਰਸ ਵਿਰੋਧੀ ਪਾਰਟੀਆਂ ਨਾਲ ਮਿਲੀਭੁਗਤ ਦਾ ਕੱਚਾ ਚਿੱਠਾ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਭੇਜਿਆ ਜਾਵੇਗਾ।
0 Comments