ਜਲੰਧਰ ਵਿਚ ਡਬਲ ਮਰਡਰ ਪ੍ਰਵਾਸੀ ਮਜ਼ਦੂਰਾਂ ਦੀ ਖੂਨ ਨਾਲ ਲਥਪਥ ਲਾਸ਼ਾਂ ਮਿਲਣ ਨਾਲ ਇਲਾਕੇ ਚ ਦਹਿਸ਼ਤ ਦਾ ਮਾਹੌਲ ਪੁਲੀਸ ਕਰ ਰਹੀ ਹੈ ਮਾਮਲੇ ਦੀ ਜਾਂਚ
ਜਲੰਧਰ- ਮਕਸੂਦਾ ਨੇੜੇ ਨਵੀਂ ਇਮਾਰਤ ਵਿਚ ਡਬਲ ਕਤਲ ਦੀ ਜਾਂਚ ਵਿਚ ਜੁਟੀ ਪੁਲਿਸ
By. Vijay Kumar Ramanਜਲੰਧਰ,2 ਮਾਰਚ( ਵਿਜੈ ਕੁਮਾਰ ਰਮਨ): ਅੱਜ ਸਵੇਰੇ ਇੱਕ ਵੱਡੀ ਖ਼ਬਰ ਆ ਰਹੀ ਹੈ ਕਿ ਮਕਸੂਦਾ ਨੇੜੇ ਗ੍ਰੇਟਰ ਕੈਲਾਸ਼ ਕਲੋਨੀ ਵਿੱਚ ਨਵੀਂ ਇਮਾਰਤ ਵਿੱਚ ਇੱਕ ਮਿਸਤਰੀ ਅਤੇ ਇੱਕ ਮਜ਼ਦੂਰ ਦਾ ਕਤਲ ਹੋ ਗਿਆ , ਇਲਾਕੇ ਦੇ ਲੋਕਾਂ ਤੋਂ ਇਸ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੂੰ ਸੂਚਨਾ ਮਿਲੀ ਏ.ਸੀ.ਪੀ. ਉੱਤਰੀ ਸੁਖਜਿੰਦਰ ਸਿੰਘ ਅਤੇ ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।
0 Comments