By. Vijay Kumar Raman
On. March 5, 2021ਜਲੰਧਰ : ਦੇਸ਼ 'ਚ ਵੱਧ ਰਹੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਲੰਧਰ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਕੌਰ ਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੇਮ ਕੁਮਾਰ ਨੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਵੱਧ ਰਹੀ ਮਹਿੰਗਾਈ 'ਚ ਆਮ ਆਦਮੀ ਨੂੰ ਆਪਣੇ ਘਰੇਲੂ ਖਰਚਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਨਿਯਮਤ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰੇਗੀ।
ਪੰਜਾਬ ਦੀ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਰਾਜਵਿੰਦਰ ਕੌਰ ਤੇ ਪ੍ਰੇਮ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇਣ ਤੇ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਪੰਜਾਬ ਸਰਕਾਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਦੀ ਤਰਜ ‘ਤੇ ਮੁਫਤ ਪਾਣੀ, ਸਸਤੀ ਬਿਜਲੀ, ਵਧੀਆ ਸਕੂਲ, ਆਲੀਸ਼ਾਨ ਮੁਹੱੱਲਆਂ, ਕਲੀਨਿਕਾਂ ਆਦਿ ਦਾ ਨਿਰਮਾਣ ਕੀਤਾ ਜਾਵੇਗਾ।। ਇਸਦੇ ਬਾਅਦ ਆਪ ਪਾਰਟੀ ਦੇ ਆਗੂਆਂ ਨੇ ਮਿਲ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਵਿਰੋਧੀ ਨਾਅਰਿਆਂ ਨਾਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੇਮ ਕੁਮਾਰ, ਜਨਰਲ ਸਕੱਤਰ ਸੁਭਾਸ਼ ਸਚਦੇਵਾ, ਸੀਨੀਅਰ ਆਗੂ ਰਮਨੀਕ ਰੰਧਾਵਾ, ਮੀਡੀਆ ਇੰਚਾਰਜ ਤਰਦੀਪ ਸੰਨੀ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਭਗਤ, ਸਮਾਗਮ ਇੰਚਾਰਜ ਪ੍ਰਦੀਪ ਦੁੱਗਲ, ਸੀਨੀਅਰ ਆਗੂ ਡਾ: ਸੰਜੀਵ ਦਿਆਲ ਤੋਂ ਇਲਾਵਾ ਸੀਨੀਅਰ ਆਗੂ ਡਾ: ਸੰਜੀਵ ਸ਼ਰਮਾ, ਮਨਵਿੰਦਰ ਪਾਵਲਾ, ਸੀਮਾ, ਸੀਨੀਅਰ ਆਗੂ ਡਾ ਰਾਜੇਸ ਬੱਬਰ, ਹਰਦਵਾਰੀ ਲਾਲ, ਅਜੈ ਠਾਕੁਰ, ਤੇਜਪਾਲ ਸਿੰਘ, ਬਲਵੰਤ ਭਾਟੀਆ, ਅੰਮਿ੍ਤਪਾਲ ਸਿੰਘ, ਰਮਨ ਕੁਮਾਰ, ਬਲਵੀਰ ਸਿੰਘ ਅਤੇ ਹੋਰ ਮੌਜੂਦ ਸਨ।

0 Comments