ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ‘ਚ ਹਲਕਾ ਚੱਬੇਵਾਲ ਦੇ ਅਕਾਲੀ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ ਵਿਸ਼ੇਸ਼ ਮੀਟਿੰਗ ਹੋਈ

ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ‘ਚ ਹਲਕਾ ਚੱਬੇਵਾਲ ਦੇ ਅਕਾਲੀ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ  ਵਿਸ਼ੇਸ਼ ਮੀਟਿੰਗ ਹੋਈ 
 By. Vijay Kumar Raman
 On. 4, March, 2021  
ਹੁਸ਼ਿਆਰਪੁਰ, 4 ਮਾਰਚ:-- ਅੱਜ ਹਲਕਾ ਚੱਬੇਵਾਲ ਦੇ ਅਕਾਲੀ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ‘ਚ ਪਾਰਟੀ ਦਫਤਰ ਜਿਆਣ ਵਿਖੇ ਹੋਈ। ਜਿਸ ਵਿੱਚ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇਹਾਜ਼ਰ ਪਾਰਟੀ ਆਗੂਆਂ ਤੇ ਸਰਕਲ ਪ੍ਰਧਾਨਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ‘ਤੇ ਸੂਬੇ ਦੇ ਸਮੂਹ ਵਿਧਾਨ ਸਭਾ ਹਲਕਿਆਂ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆ ਕੀਮਤਾਂ ਅਤੇ ਕਾਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਵਾਅਦਾ ਖਿਲਾਫ਼ੀਆਂ  ਦੇ ਵਿਰੋਧ ‘ਚ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ ਹਲਕਾ ਚੱਬੇਵਾਲ ‘ਚ ਕੀਤੇ ਜਾ ਰਹੇ ਪ੍ਰਦਰਸ਼ਨ ਸੰਬੰਧੀ ਵਿਚਾਰ ਵਟਾਦਰਾ ਕੀਤਾ। ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ 8 ਮਾਰਚ ਨੂੰ  ਸਵੇਰੇ 11 ਵਜੇਂ ਤੋਂ ਦੁਪਹਿਰ 1 ਵਜੇਂ ਤੱਕ ਅੱਡਾ ਚੱਬੇਵਾਲ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਪੰਜੌੜ ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਸਤਨਾਮ ਸਿੰਘ ਬੰਟੀ ਚੱਗਰਾ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਸ਼ਹਿਰੀ, ਜਥੇਦਾਰ ਨਿਰਮਲ ਸਿੰਘ ਭੀਲੋਵਾਲ ਸਰਕਲ ਪ੍ਰਧਾਨ ਚੱਬੇਵਾਲ, ਜੱਸਾ ਸਿੰਘ ਮਰਨਾਈਆ ਸਰਕਲ ਪ੍ਰਧਾਨ ਅੱਤੋਵਾਲ, ਸੁਖਦੇਵ ਸਿੰਘ ਬੰਬੇਲੀ ਸਰਕਲ ਪ੍ਰਧਾਨ ਬਾਹੋਵਾਲ, ਜਥੇਦਾਰ ਜਰਨੈਲ ਸਿੰਘ ਖਾਲਸਾ ਬੱਡੋ ਸੀਨੀਅਰ ਅਕਾਲੀ ਆਗੂ, ਹਰਪਿੰਦਰ ਸਿੰਘ ਪਿੰਦਾ ਸਰਕਲ ਪ੍ਰਧਾਨ ਐਸ.ਸੀ ਵਿੰਗ ਕੋਟਫਤੂਹੀ, ਵਾਸਦੇਵ ਸਿੰਘ ਮਰੂਲਾ ਸੀਨੀਅਰ ਅਕਾਲੀ ਆਗੂ, ਜਸਵਿੰਦਰ ਸਿੰਘ ਨੰਗਲ ਠੰਡਲ ਯੂਥ ਅਕਾਲੀ ਆਗੂ ਆਦਿ ਹਾਜ਼ਰ ਸਨ। 

Post a Comment

0 Comments