ਚੇਅਰਮੈਨ ਬਣਨ ਮਗਰੋਂ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਵਿਖੇ ਮੱਥਾ ਟੇਕਣ ਆਏ ਵਿਜੇ ਸਾਂਪਲਾ ਦਾ ਜਬਰਦਸਤ ਵਿਰੋਧ

ਚੇਅਰਮੈਨ ਬਣਨ ਮਗਰੋਂ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਵਿਖੇ ਮੱਥਾ ਟੇਕਣ ਆਏ ਵਿਜੇ ਸਾਂਪਲਾ ਦਾ ਜਬਰਦਸਤ ਵਿਰੋਧ

ਵਿਜੇ ਸਾਂਪਲਾ ਨੂੰ ਕਿਸਾਨ ਜਥੇਬੰਦੀਆਂ ਤੇ ਸਥਾਨਕ ਲੋਕਾਂ ਵੱਲੋਂ ਦਿਖਾਈਆ    ਕਾਲੀਆਂ ਝੰਡੀਆਂ 

By: Vijay Kumar Raman 
On: 8 March 2021, 
ਹੁਸ਼ਿਆਰਪੁਰ,8 ਮਾਰਚ :- ਕੇਂਦਰ ਚ ਨਰੇਂਦਰ ਮੋਦੀ ਦੀ ਅਗਵਾਈ ਵਾਲੀ  ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਦਾ ਵਿਰੋਧ ਲਗਾਤਾਰ ਜਾਰੀ ਹੈ, ਉੱਥੇ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਨਵ ਨਿਯੁਕਤ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਕਿਸਾਨ ਜਥੇਬੰਦੀਆਂ ਤੇ ਸਥਾਨਕ ਲੋਕਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।

ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਵਿਜੇ ਸਾਂਪਲਾ ਨੂੰ ਭਾਜਪਾ ਵੱਲੋਂ ਚੇਅਰਮੈਨ ਦਾ ਅਹੁਦਾ ਨਾ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਸੀ ਪਰ ਇਹ ਕਿਸਾਨਾਂ ਦੇ ਹੱਕ ਵਿੱਚ ਨਾ ਖੜਕੇ ਭਾਜਪਾ ਤੇ ਆਰਐਸਐਸ ਦਾ ਹੱਥ ਠੋਕਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਨੇ ਤਿੰਨ ਖੇਤੀਬਾੜੀ ਬਿੱਲ ਪਾਸ ਕਰਕੇ ਕਿਸਾਨਾਂ ਨੂੰ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਦੂਜੇ ਪਾਸੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਉਨ੍ਹਾਂ ਦੇ ਵਿਰੋਧ ਨੂੰ ਮੰਦਭਾਗਾ ਦੱਸਿਆ ਤੇ ਕਿਹਾ ਕਿ ਉਹ ਚੇਅਰਮੈਨ ਐਸਸੀ ਕਮਿਸ਼ਨ ਬਣਨ ਤੇ ਮੱਥਾ ਟੇਕਣ ਆਏ ਸੀ ਨਾ ਕਿ ਭਾਜਪਾ ਦਾ ਲੀਡਰ ਬਣਕੇ । 

Post a Comment

0 Comments