*ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੇ ਵੱਲੋਂ ਅੱਡਾ ਧੰਦੋਈ ਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਗਠਨ *

*ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੇ ਵੱਲੋਂ ਅੱਡਾ ਧੰਦੋਈ ਚ  11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਗਠਨ *


*ਦਿੱਲੀ ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਦੇ ਲਈ ਕੀਤਾ ਵਿਚਾਰ ਵਟਾਂਦਰਾ ਕਿਸਾਨਾਂ ਨੂੰ ਅਗਲੇ ਸੰਘਰਸ਼ਾਂ ਲਈ ਕੀਤਾ ਲਾਮਬੰਦ * 

Post.  V news 24
    By.   Vijay Kumar Raman
ਕਾਦੀਆਂ, 11ਅਪ੍ਰੈਲ (ਸੰਦੀਪ ਸਿੰਘ ਬੱਬਲੂ):- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਤੋਂ ਪ੍ਰਧਾਨ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ ਸਤਨਾਮ ਸਿੰਘ ਮਧਰੇ ਬਾਬਾ  ਸ਼ੀਤਲ ਸਿੰਘ ਢਪਈ  ਰਜਿੰਦਰ ਸਿੰਘ ਮਨੇਸ ਜੋਗਿੰਦਰ ਸਿੰਘ ਨੱਤ ਬਲਦੇਵ ਸਿੰਘ ਪੰਡੋਰੀ ਡਾ ਇੰਦਰਜੀਤ ਸਿੰਘ ਡਾ ਕੁਲਦੀਪ ਸਿੰਘ  ਦੀ ਅਗਵਾਈ ਵਿੱਚ ਅੱਡਾ ਧੰਦੋਈ ਦੇ ਵਿੱਚ 11ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ।ਜਿਸ ਵਿਚ ਸਰਬਸੰਮਤੀ ਦੇ ਨਾਲ ਪ੍ਰਧਾਨ ਲਖਬੀਰ ਸਿੰਘ' ਜਨਰਲ ਸਕੱਤਰ ਤਰਸੇਮ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ, ਖਜ਼ਾਨਚੀ ਰਣਜੀਤ ਸਿੰਘ, ਸਹਾਇਕ ਖਜ਼ਾਨਚੀ ਰਣਜੋਧ ਸਿੰਘ, ਪ੍ਰੈੱਸ ਸਕੱਤਰ ਅਮਨਦੀਪ ਸਿੰਘ, ਜਥੇਬੰਦਕ ਸਕੱਤਰ ਨਵਲਜੀਤ ਸਿੰਘ ,ਪ੍ਰਚਾਰਕ ਸਕੱਤਰ ਸਰਵਣ ਸਿੰਘ , ਸਲਾਹਕਾਰ ਤੇ ਵਲੰਟੀਅਰ ਗੁਰਮੇਜ ਸਿੰਘ  ,ਬਸੰਤ ਸਿੰਘ ,ਰਸ਼ਪਾਲ ਸਿੰਘ ,ਜਸਬੀਰ ਸਿੰਘ , ਸਰਦੂਲ ਸਿੰਘ ,ਨੂੰ ਜਥੇਬੰਦੀ ਵਿੱਚ ਸ਼ਾਮਲ ਕੀਤਾ ਗਿਆ ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ੋਨ ਬਾਬਾ ਰਾਮ ਥੰਮਣ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ ਨੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਕਿਸਾਨਾਂ ਨੂੰ ਲਾਮਬੰਦ ਕੀਤਾ ਅਤੇ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਨੂੰ ਕਾਮਯਾਬ ਕਰਨ ਦੇ ਲਈ ਕਿਸਾਨਾਂ ਨੂੰ  ਜਾਗਰੂਕ ਕੀਤਾ ।ਤੇ ਕਿਹਾ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਵਾਪਸ ਨਹੀਂ ਕਰ ਦਿੰਦੀ ਉਨੀ ਦੇਰ ਤਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਇਸੇ ਤਰ੍ਹਾਂ ਹੀ ਸੰਘਰਸ਼ ਜਾਰੀ ਰਹਿਣਗੇ ।ਉੱਧਰ ਦੂਜੇ ਪਾਸੇ ਨਵ ਨਿਯੁਕਤ ਜੱਥੇਬੰਦੀ ਦੇ ਆਗੂਆਂ ਨੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਧਾਨ ਜ਼ੋਨ ਬਾਬਾ ਰਾਮ ਥੰਮਣ ਹਰਵਿੰਦਰ ਸਿੰਘ ਖਜਾਲਾ ਅਤੇ ਸਮੁੱਚੀ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਦਿਨ ਰਾਤ  ਖਡ਼੍ਹੇ ਰਹਿਣਗੇ ਅਤੇ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ  ਸਾਥ ਦਿੰਦੇ ਰਹਿਣਗੇ ।ਇਸ ਮੌਕੇ ਇਕੱਤਰ ਹੋਏ ਸਮੂਹ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ  ਨਹੀਂ ਤਾਂ ਆਉਣ ਵਾਲੇ ਸਮਿਆਂ ਵਿਚ ਸੰਘਰਸ਼ ਹੋਰ ਵੀ ਤੇਜ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਕੇਂਦਰ ਸਰਕਾਰ ਹੋਵੇਗੀ।ਇਸ ਮੌਕੇ ਪ੍ਰਧਾਨ ਜ਼ੋਨ ਬਾਬਾ ਰਾਮ ਥੰਮਣ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਆਉਣ ਵਾਲੀ  20 ਅਪ੍ਰੈਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਜ਼ੋਨ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਵਿੱਚ ਕੂਚ ਕਰਨਗੇ ।ਇਸ ਮੌਕੇ ਗੁਰਵਿੰਦਰ ਸਿੰਘ, ਲਾਲ ਸਿੰਘ, ਜਗਰੂਪ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਮਨੋਹਰ ਸਿੰਘ, ਹਰਦੀਪ ਸਿੰਘ, ਭੁਪਿੰਦਰ  ਸਿੰਘ,  ਕਸ਼ਮੀਰ ਸਿੰਘ ਆਦਿ ਕਿਸਾਨ ਹਾਜਰ ਸਨ।


Post a Comment

0 Comments