ਟੀਕਾਕਰਨ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਲੋਕਾਂ ਤੋਂ ਸਹਿਯੋਗ ਦੇਣ ਦੀ ਕੀਤੀ ਅਪੀਲ ਨੂੰ ਜਲੰਧਰ ਵਾਸੀਆਂ ਭਰਵਾਂ ਹੁੰਗਾਰਾ

ਟੀਕਾਕਰਨ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਲੋਕਾਂ ਤੋਂ ਸਹਿਯੋਗ ਦੇਣ ਦੀ ਕੀਤੀ ਅਪੀਲ ਨੂੰ ਜਲੰਧਰ ਵਾਸੀਆਂ ਭਰਵਾਂ ਹੁੰਗਾਰਾ 

Post.   V news 24
    By.   Vijay Kumar Raman
    On.   9  April, 2021
ਜਲੰਧਰ , (V news 24 ਬਿਓਰੋ):-ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਲੋਕਾਂ ਤੋਂ ਸਹਿਯੋਗ ਦੇਣ ਦੀ ਕੀਤੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਡੇਰਾ ਰਾਧਾ ਸੁਆਮੀ, ਜੇਲ ਰੋਡ ਸਮੇਤ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਏ ਗਏ, ਜਿਨ੍ਹਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ।ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਨ ਮੁਹਿੰਮ ਦਾ ਉਦੇਸ਼ ਜਲੰਧਰ ਵਿਖੇ ਇਸ ਮੁਹਿੰਮ ਨੂੰ ਜਨਤਕ ਮੁਹਿੰਮ ਬਣਾਉਣ ਦੀ ਲੋੜ ਹੈ, ਜੋ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਯੋਗ ਲਾਭਪਾਤਰੀਆਂ
ਨੂੰ ਜਲਦ ਤੋਂ ਜਲਦ ਕੋਵਿਡ ਵੈਕਸੀਨ ਲਗਾਉਣਾ ਹੈ ਤਾਂ ਜੋ ਮਹਾਂਮਾਰੀ ਦੀ ਇਸ ਚੇਨ ਨੂੰ ਤੋੜਿਆ ਜਾ ਸਕੇ।

Post a Comment

0 Comments