*ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਕੀਤਾ ਘਿਰਾਓ*

*ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਕੀਤਾ ਘਿਰਾਓ* 

*ਸਮੂਹ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਮੰਤਰੀ ਕੈਬਨਿਟ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ * 

*ਆਗੂਆਂ ਨੇ ਕਿਹਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਰੇਗਾ ਮੁਲਾਜ਼ਮਾਂ ਨੂੰ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਦਾ ਭਰੋਸਾ ਦੇ ਕੇ ਤਿੰਨ ਵਾਰ ਪੰਜਾਬ ਪੱਧਰ ਦੀ ਹੜਤਾਲ ਮੁਲਤਵੀ ਕਰਵਾਈ  *


*ਆਪਣੀਆਂ ਮੰਗਾਂ ਸਬੰਧੀ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿੱਤਾ ਮੰਗ ਪੱਤਰ* 
 
Post.   V news 24
   By.    Vijay Kumar Raman
  On.    11 April, 2021
ਕਾਦੀਆਂ, 11 ਅਪ੍ਰੈਲ (ਸੰਦੀਪ ਸਿੰਘ ਬੱਬਲੂ):- ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਮੁਲਾਜ਼ਮਾਂ ਵੱਲੋਂ  ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਕਾਦੀਆਂ ਵਿਖੇ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ ।ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਸਥਾਨਕ ਬਿਜਲੀ ਦਫਤਰ ਵਿਚ ਇਕੱਠੇ ਹੋ ਕੇ ਰੋਸ ਮਾਰਚ ਕਰਦੇ ਹੋਏ  ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ  ਕੋਠੀ ਦਾ ਘਿਰਾਓ ਕਰਕੇ ਬੈਠੇ ਸਮੂਹ ਮੁਲਾਜ਼ਮਾਂ ਨੇ ਦੱਸਿਆ ਕਿ  ਨੌਜਵਾਨਾਂ ਨੂੰ ਘਰ ਘਰ ਨੌਕਰੀਆਂ ਦੇਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਨ ਅਤੇ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਹਰ ਮੁਕਾਮ ਤੇ ਫੇਲ੍ਹ ਹੋਈ ਹੈ ।ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਹੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕੱਚੇ ਮੁਲਾਜ਼ਮ ਪੱਕੇ ਕਰਨ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੇ ਮੈਂਬਰ ਸਾਡੇ ਪੰਚਾਇਤ ਵਿਭਾਗ ਦੇ ਮੰਤਰੀ ਬਾਜਵਾ ਸਾਹਿਬ ਵੀ ਸ਼ਾਮਲ ਹਨ ।ਅੱਜ ਚਾਰ ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੈਬਨਿਟ ਸਬ ਕਮੇਟੀ ਨੇ ਠੇਕਾ ਮੁਲਾਜ਼ਮਾਂ ਲਈ ਡੱਕਾ ਦੂਹਰਾ ਨਹੀਂ ਕੀਤਾ ਅੱਜ ਤਕ ਇਕ ਮੀਟਿੰਗ ਵੀ ਠੇਕਾ ਮੁਲਾਜ਼ਮਾਂ ਨਾਲ ਕੈਬਿਨਟ ਸਬ ਕਮੇਟੀ ਵੱਲੋਂ ਨਹੀਂ ਕੀਤੀ ਗਈ ਦੂਜੇ ਪਾਸੇ ਬਿਨਾਂ ਕਿਸੇ ਐਕਟ ਪਾਸ ਕੀਤੀਆਂ ਕੇਂਦਰ ਦੀ ਸਕੀਮ ਅਧੀਨ ਭਰਤੀ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਨੂੰ ਵਿਭਾਗ ਵਿਚ ਲੈ ਕੇ ਦੋ ਸਾਲ ਦੇ ਬੇਸ਼ੱਕ ਤਨਖਾਹ ਸਕੇਲ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਬਾਕੀ ਵਿਭਾਗਾਂ ਨੂੰ ਲਾਰਿਆਂ ਵਿਚ ਰੱਖ ਕੇ ਕਾਰਜਕਾਲ ਪੂਰਾ ਕਰਨ ਦੀ ਮਨਸ਼ਾ ਹੈ ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਰੇਗਾ ਮੁਲਾਜ਼ਮਾਂ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਦਾ ਭਰੋਸਾ ਦੇ ਕੇ ਤਿੰਨ ਵਾਰ ਪੰਜਾਬ ਪੱਧਰ ਦੀ ਹੜਤਾਲ ਮੁਲਤਵੀ ਕਰਵਾਈ ਹੈ ਅੱਜ ਪੰਚਾਇਤ ਮੰਤਰੀ ਵਿਧਾਨ ਸਭਾ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਸਾਫ਼ ਮੁੱਕਰ ਰਹੇ ਹਨ ਇਸ ਲਈ ਹੁਣ ਝੂਠੇ ਲਾਰਿਆਂ ਨਾਲ ਕੰਮ ਨਹੀਂ ਚੱਲਣ ਦਿੱਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਬੀਤੀ  20 ਮਾਰਚ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਨਰੇਗਾ ਮੁਲਾਜ਼ਮਾਂ ਵੱਲੋਂ ਮੰਤਰੀ ਦੇ ਵਾਅਦਿਓਂ ਭੱਜਨ ਦੇ ਵਿਰੋਧ ਵਿੱਚ ਜ਼ਬਰਦਸਤ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਉਸ ਦਿਨ ਵਿਭਾਗ ਦੇ ਆਲਾ ਅਧਿਕਾਰੀ ਛੁੱਟੀ ਲੈ ਕੇ ਭੱਜ ਗਏ ਸਨ ਹੁਣ ਆਪਣੀ ਮੰਗ ਦੀ ਸੁਣਵਾਈ ਕਰਨ ਲਈ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼  ਵਿਖੇ ਪੰਜਾਬ ਪੱਧਰ ਦਾ ਲਾਮਿਸਾਲ ਇਕੱਠ ਕੀਤਾ ਗਿਆ  ।ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕੋਈ ਠੋਸ ਹੱਲ ਉਨ੍ਹਾਂ ਨੂੰ ਨਜ਼ਰ ਨਾ ਆਇਆ ਤਾਂ ਅਗਲਾ ਨਿਸ਼ਾਨਾ ਮੋਤੀ ਮਹਿਲ ਪਟਿਆਲਾ ਵਿਖੇ ਹੋਵੇਗਾ ਜੇਕਰ ਫੇਰ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਗਈ ਤਾਂ ਗੁਪਤ ਐਕਸ਼ਨ ਵੀ ਹੋਣਗੇ ਅਤੇ ਲੋੜ ਪਈ ਤਾਂ ਨਰੇਗਾ ਅਧੀਨ ਹੋਣ ਵਾਲੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਤੌਰ ਤੇ  ਬੰਦ ਵੀ ਕੀਤੇ ਜਾਣਗੇ ਨਾਲ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੈਬਨਿਟ ਸਬ ਕਮੇਟੀ ਦੇ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਘਿਰਾਓ ਲਗਾਤਾਰ ਜਾਰੀ ਰਹੇਗਾ ।ਇਸ ਮੌਕੇ ਆਏ ਹੋਏ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਅਤੇ ਸਮੂਹ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ।ਅਤੇ ਬਾਜਵਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ  ਜਲਦ ਹੀ ਪੂਰਾ ਕੀਤੇ ਜਾਣ ਦਾ ਵਿਸ਼ਵਾਸ ਦਿਵਾਇਆ ।  





Post a Comment

0 Comments