ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੱਲੋਂ ਸਵੀਪ ਨੋਡਲ ਅਫ਼ਸਰਾਂ ਦਾ ਸਨਮਾਨਵੋਟਰ ਸੂਚੀ, 'ਤੇ ਚੋਣਾਂ ਦੇ ਕੰਮ ਵਿੱਚ ਅਹਿਮ ਭੁਮਿਕਾ ਨਿਭਾਉਣ ਲਈ ਦਿੱਤੇ ਪ੍ਰਸ਼ੰਸਾ ਪੱਤਰ

ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੱਲੋਂ ਸਵੀਪ ਨੋਡਲ ਅਫ਼ਸਰਾਂ ਦਾ ਸਨਮਾਨ
ਵੋਟਰ ਸੂਚੀ, 'ਤੇ ਚੋਣਾਂ ਦੇ ਕੰਮ ਵਿੱਚ ਅਹਿਮ ਭੁਮਿਕਾ ਨਿਭਾਉਣ ਲਈ ਦਿੱਤੇ ਪ੍ਰਸ਼ੰਸਾ ਪੱਤਰ
 
ਏਡੀਸੀ ਨੇ ਮਹਾਂਮਾਰੀ ਦੇ ਦੌਰ ਵਿੱਚ ਆਨ ਲਾਈਨ ਸਵੀਪ ਗਤੀਵਿਧੀਆਂ ਚਲਾਉਣ ‘ਤੇ ਦਿੱਤਾ ਜ਼ੋਰ

Post.   V news 24
    By.    Vijay Kumar Raman
    On.   27 April, 2021
ਜਲੰਧਰ, 27ਅਪ੍ਰੈਲ, (ਵਿਜੈ ਕੁਮਾਰ ਰਮਨ):- ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਵੱਲੋਂ ਮੰਗਲਵਾਰ ਨੂੰ ਸਵੀਪ ਨੋਡਲ ਅਫ਼ਸਰਾਂ ਦਾ ਕੋਰੋਨਾ ਮਹਾਂਮਾਰੀ ਦੌਰਾਨ ਸਵੀਪ ਗਤੀਵਿਧੀਆਂ ਅਧੀਨ ਵੋਟਰ ਸੂਚੀ, ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਚੋਣ ਅਧਿਕਾਰੀਆਂ ਨੂੰ ਸਹਿਯੋਗ ਦੇਣ ‘ਤੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ‘ਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਸ਼ੰਸਾ ਪੱਤਰ ਹਾਸਲ ਕਰਨ ਵਾਲੇ ਨੋਡਲ ਅਫ਼ਸਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, 2022 ਦੀ ਤਿਆਰੀ ਲਈ ਵੀ ਪ੍ਰਸ਼ਾਸਨ ਨੂੰ ਇਸੇ ਤਰ੍ਹਾਂ ਸਹਿਯੋਗ ਦੇਣ ਲਈ ਕਿਹਾ, ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ, ‘ਤੇ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕਰ ਕੇ ਭਾਰਤੀ ਲੋਕਤੰਤਰੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਉਨ੍ਹਾਂ ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਆਨ ਲਾਈਨ ਸਵੀਪ ਗਤੀਵਿਧੀਆਂ ਕਰਨ ‘ਤੇ ਜ਼ੋਰ ਦਿੱਤਾ ਅਤੇ ਸਕੂਲਾਂ, ਕਾਲਜਾਂ, ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ, ਕਾਲਜਾਂ, ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਦਿਆਰਥੀ ਦੀ ਵੋਟ ਬਣਾਉਣਾ ਯਕੀਨੀ ਬਣਾਉਣ ‘ਤੇ ਵਿਦਿਆਰਥੀ ਦੇ ਦਾਖ਼ਲਾ ਫਾਰਮ ਭਰਨ ਸਮੇਂ ਉਸ ਨੂੰ ਵੋਟ ਬਣਾਉਣ ਲਈ ਫਾਰਮ ਨੰ. 6 ਵੀ ਮੁਹੱਈਆ ਕਰਵਾਇਆ ਜਾਵੇ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਪੱਧਰ ‘ਤੇ ਨਿਯੁਕਤ ਸਮੂਹ ਸਵੀਪ ਨੋਡਲ ਅਫ਼ਸਰ, ਸੁਰਜੀਤ ਲਾਲ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ‘ਤੇ ਰਾਕੇਸ਼ ਕੁਮਾਰ ਚੋਣ ਕਾਨੂੰਨਗੋ ਵੀ ਮੌਜੂਦ ਸਨ। 

Post a Comment

0 Comments