*ਜਲੰਧਰ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ : ਰਾਜ ਕੁਮਾਰ ਅਰੋਡ਼ਾ ਚੇਅਰਮੈਨ ਮੰਡੀ ਬੋਰਡ ਅਤੇ ਵਾਈਸ ਚੇਅਰਮੈਨ ਪ੍ਰਦੀਪ ਕੁਮਾਰ ਦੀਪਾ*
Post. V news 24
ਜਲੰਧਰ,9 ਅਪ੍ਰੈਲ (ਗੁਰਦੀਪ ਸਿੰਘ ਹੋਠੀ):- 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਸਬੰਧੀ ਜਲੰਧਰ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਕਵਿਡ - 19 ਦੇ ਮੱਦੇਨਜ਼ਰ ਤੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਕੂਪਨ ਸਿਸਟਮ ਰਾਹੀਂ ਮੰਡੀ ਵਿੱਚ ਦਾਖ਼ਲਾ ਕਰਨ ਸਬੰਧੀ ਵੀ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਅੱਜ ਖ਼ਰੀਦ ਪ੍ਰਬੰਧਾਂ ਸਬੰਧੀ ਜਲੰਧਰ ਵਿਖੇ ਰਾਜ ਕੁਮਾਰ ਅਰੋਡ਼ਾ ਚੇਅਰਮੈਨ ਮੰਡੀ ਬੋਰਡ ਅਤੇ ਵਾਈਸ ਚੇਅਰਮੈਨ ਪ੍ਰਦੀਪ ਕੁਮਾਰ ਦੀਪਾ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀ ਵਿਚ ਕਣਕ ਲਿਆਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਰਾਜ ਕੁਮਾਰ ਅਰੋਡ਼ਾ ਚੇਅਰਮੈਨ ਮੰਡੀ ਬੋਰਡ ਅਤੇ ਵਾਈਸ ਚੇਅਰਮੈਨ ਪ੍ਰਦੀਪ ਕੁਮਾਰ ਦੀਪਾ ਨੇ ਦੱਸਿਆ ਕਿ ਕੋਵਿਡ - 19 ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀ ਵਿਚ ਖਾਨੇ ਬਣਾਏ ਗਏ ਹਨ, ਤਾਂ ਜੋ ਕਿਸਾਨ ਨਿਰਧਾਰਿਤ ਸਥਾਨਾਂ ਤੇ ਹੀ ਆਪਣੀ ਫ਼ਸਲ ਰੱਖ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਸੈਨੀਟਾਈਜੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹੱਥ ਧੋਣ ਲਈ ਟੈਂਕੀਆਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੀਣ ਲਈ ਸਾਫ਼ ਪਾਣੀ, ਲਾਈਟਾਂ ਅਤੇ ਬਾਥਰੂਮਾਂ ਦੇ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਮੁਲਾਜ਼ਮ ਲਗਾਤਾਰ ਕੰਮ ਕਰ ਰਹੇ ਹਨ ਅਤੇ ਜੇਕਰ ਕਿਸੇ ਕਿਸਮ ਦੀ ਕੋਈ ਕਮੀ ਆਉਂਦੀ ਹੈ ਤਾਂ ਉਸ ਦਾ ਵੀ ਤੁਰੰਤ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੂਪਨ ਹਿਸਾਬ ਨਾਲ ਹੀ ਆਪਣੀ ਸੁੱਕੀ ਫ਼ਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਜਲੰਧਰ ਦੇ ਚੇਅਰਮੈਨ ਰਾਜ ਕੁਮਾਰ ਅਰੋਡ਼ਾ ਅਤੇ ਵਾਈਸ ਚੇਅਰਮੈਨ ਪ੍ਰਦੀਪ ਕੁਮਾਰ ਦੀਪਾ ਨੇ ਦੱਸਿਆ ਕਿ ਕਣਕ ਦੀ ਖਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਜਲੰਧਰ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਦਾਖਲ ਹੋਣ ਸਮੇਂ ਨਮੀ ਦੀ ਜਾਂਚ ਸਮੇਂ ਹੀ ਸੈਨੀਟਾਈਜ਼ੇਸ਼ਨ ਦੇ ਵੀ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਕ ਦੂਰੀ ਲਈ ਮੰਡੀ ਵਿੱਚ ਖਾਨੇ ਬਣਾਉਣ ਸਮੇਤ ਆੜ੍ਹਤੀਆਂ, ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਵੀ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਜੋ ਕਣਕ ਦੀ ਖਰੀਦ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
0 Comments