*ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਦੌਰਾਨ ਗਾਇਕ ਰਵਿੰਦਰ ਗਰੇਵਾਲ ਨੇ ਕੀਤੀ ਸ਼ਮੂਲੀਅਤ*

*ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਦੌਰਾਨ ਗਾਇਕ ਰਵਿੰਦਰ ਗਰੇਵਾਲ ਨੇ ਕੀਤੀ ਸ਼ਮੂਲੀਅਤ*  

*ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਦਿੱਲੀ ਵਿਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਗਾਇਕ ਰਵਿੰਦਰ ਗਰੇਵਾਲ ਨੇ  ਕੀਤਾ ਕਿਸਾਨੀ ਸੰਘਰਸ਼ ਲਈ ਲਾਮਬੰ*  

*ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਵੱਲੋਂ ਦਿੱਲੀ ਸੰਘਰਸ਼ ਦੌਰਾਨ ਕੀਤਾ ਗਿਆ ਰੋਸ ਮਾਰਚ *
Post.     V news 24
    By.     Vijay Kumar Raman
   On.     26 April, 2021
26 ਅਪ੍ਰੈਲ ( ਸੰਦੀਪ ਸਿੰਘ ਬੱਬਲੂ )ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਤੋਂ  ਦਿੱਲੀ ਵਿਚ ਸੰਘਰਸ਼ ਕਰ ਰਹੇ ਹਜ਼ਾਰਾਂ ਕਿਸਾਨਾਂ ਕਿਸਾਨ ਬੀਬੀਆਂ ਨੂੰ ਬੀਤੇ ਦਿਨ ਸੰਬੋਧਨ ਕਰਦੇ ਹੋਏ ਗਾਇਕ ਰਵਿੰਦਰ ਗਰੇਵਾਲ ਨੇ ਕਿਸਾਨੀ ਸੰਘਰਸ਼ ਲਈ ਕੀਤਾ ਲਾਮਬੰਦ  ।ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ  ਹਰਵਿੰਦਰ ਸਿੰਘ ਖੁਜਾਲਾ ਨੇ ਦੱਸਿਆ ਕਿ  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ  ਸਰਵਣ ਸਿੰਘ ਪੰਧੇਰ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਦੇ ਵਿੱਚ  ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਦੇ ਵੱਲੋਂ ਦਿੱਲੀ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਜਿਸ ਵਿਚ ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਇੱਕੋ ਇੱਕ ਮੰਗ ਹੈ ਕਿ ਤਿੰਨੇ ਕਾਲੇ ਕਾਨੂੰਨ ਕੇਂਦਰ ਸਰਕਾਰ ਰੱਦ ਕਰਕੇ ਕਿਸਾਨਾਂ ਦੇ ਹੱਕ ਵਾਪਸ ਕਰੇ  ।ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਡੇ ਪੱਧਰ ਤੇ ਸੰਘਰਸ਼ ਕਰ ਰਹੀ ਅਤੇ ਇਹ ਸੰਘਰਸ਼ ਓਨੀ ਦੇਰ ਤੱਕ ਇਸੇ ਤਰ੍ਹਾਂ ਹੀ ਨਿਰੰਤਰ ਜਾਰੀ ਰਹਿਣਗੇ ਜਿੰਨੀ ਦੇਰ ਤਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉੱਧਰ ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਸਟੇਜ ਦੇ ਉੱਤੇ ਪੰਜਾਬ ਦੇ ਮਸ਼ਹੂਰ ਗਾਇਕ ਰਵਿੰਦਰ ਗਰੇਵਾਲ ਦੇ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਨਾਲ ਹੀ ਕਿਸਾਨਾਂ ਨੂੰ ਕਿਸਾਨੀ ਸੰਘਰਸ਼ ਦੇ ਲਈ ਲਾਮਬੰਦ ਕੀਤਾ ਗਿਆ  ।ਕਿਸਾਨਾਂ ਨੂੰ ਲਾਮਬੰਦ ਕਰਦੇ ਹੋਏ ਗਾਇਕ ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਜੋ ਕਿ ਸਿਰਫ਼ ਕਿਸਾਨਾਂ ਦਾ ਹੀ ਨਹੀਂ ਬਲਕਿ ਦੇਸ਼ ਦੇ ਹਰੇਕ ਨਾਗਰਿਕ ਦਾ ਸੰਘਰਸ਼ ਹੈ ਇਸ ਲਈ ਦੇਸ਼ ਦੇ ਹਰੇਕ ਨਾਗਰਿਕ ਨੂੰ ਅੱਜ ਇਕਜੁੱਟ ਹੋ ਕੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇ ਰਹਿਣਾ ਚਾਹੀਦਾ ਅਤੇ ਜਿੰਨੀ ਦੇਰ ਤਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਨੀ ਦੇਰ ਤੱਕ ਕਿਸਾਨਾਂ ਦੇ ਨਾਲ ਇਸੇ ਤਰ੍ਹਾਂ ਹੀ ਕਿਸਾਨ ਮਜ਼ਦੂਰ ਡਟੇ ਰਹਿਣ  ।ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਕਿਸਾਨਾਂ ਦੀ ਜਿੱਤ ਹੋਵੇਗੀ ਅਤੇ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਵਾਪਸ ਕਰੇਗੀ।ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਸਮੂਹ ਜਥੇਬੰਦੀ ਦੇ ਵੱਲੋਂ ਰਵਿੰਦਰ ਗਰੇਵਾਲ ਦਾ ਸਟੇਜ ਤੇ ਆਉਣ ਤੇ ਸਨਮਾਨ ਕੀਤਾ ਗਿਆ।ਅਤੇ ਨਾਲ ਹੀ ਹਜ਼ਾਰਾਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਵੱਲੋਂ ਅੱਜ ਦਿੱਲੀ ਸੰਘਰਸ਼ ਦੌਰਾਨ ਇਕ ਰੋਸ ਮਾਰਚ ਕੀਤਾ ਗਿਆ ਜਿਸ ਵਿਚ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ  ।ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਮੁੱਚੀ ਜਥੇਬੰਦੀ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਵੱਡੀ ਗਿਣਤੀ ਵਿਚ ਹਾਜ਼ਰ ਸਨ  ।(ਫੋਟੋ ਕੈਪਸ਼ਨ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਰਵਿੰਦਰ ਗਰੇਵਾਲ ਵੱਲੋਂ  ਕੀਤੀ ਗਈ ਸ਼ਮੂਲੀਅਤ ਦੌਰਾਨ  ਸਮੂਹ ਜਥੇਬੰਦੀ ਦੇ ਸੀਨੀਅਰ ਆਗੂ ਜਾਣਕਾਰੀ ਦਿੰਦੇ ਹੋਏ

Post a Comment

0 Comments