ਪਿੰਡ ਬੱਲਾਂ ਵਿੱਚ ਸਰਪੰਚ ਪ੍ਰਦੀਪ ਕੁਮਾਰ ਦੀ ਸਰਪ੍ਰਸਤੀ ਹੇਠ ਕਰੋਨਾ ਵੈਕਸੀਨੇਸ਼ਨ ਕੈੰਪ ਲਗਾਇਆ ਗਿਆ
ਸਰਪੰਚ ਪ੍ਰਦੀਪ ਕੁਮਾਰ ਦੀਪਾ ਨੇ ਪਿੰਡ ਵਾਸੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦੀ ਕੀਤੀ ਅਪੀਲ
Post. V news 24
ਜਲੰਧਰ/ਕਿਸ਼ਨਗੜ, 7 ਅਪ੍ਰੈਲ (ਗੁਰਦੀਪ ਸਿੰਘ ਹੋਠੀ):- ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਦੇ ਨਿੱਤ ਵਧਦੇ ਕੇਸਾਂ ਨੂੰ ਦੇਖਦਿਆਂ ਹੋਇਆਂ ਪੰਜਾਬ ਦੇ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਕੋਰੋਨਾ ਵੈਕਸੀਨ ਦੇ ਟੀਕਾਕਰਨ ਕੈਂਪ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਏ ਜਾ ਰਹੇ ਹਨ। ਜਿਸ ਤਹਿਤ ਅੱਜ ਪਿੰਡ ਬੱਲਾਂ ਵਿੱਚ ਸਰਪੰਚ ਪ੍ਰਦੀਪ ਕੁਮਾਰ ਦੀਪਾ ਦੀ ਅਗਵਾਈ ਵਿਚ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਗਿਆ। ਇਹ ਕੈੰਪ ਡਾ. ਬਲਜੀਤ ਕੌਰ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਲਗਵਾਇਆ ਗਿਆ। ਇਸ ਕੈਂਪ ਵਿਚ ਸਰਪੰਚ ਪ੍ਰਦੀਪ ਕੁਮਾਰ ਦੀਪਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੈਕਸੀਨ ਦਾ ਟੀਕਾ ਲਗਵਾ ਚੁੱਕੇ ਹਨ ਇਸ ਵੈਕਸੀਨ ਤੋਂ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ। ਇਸ ਕੈਂਪ ਵਿੱਚ ਸਰਪੰਚ ਪ੍ਰਦੀਪ ਕੁਮਾਰ ਦੀਪਾ ਅਤੇ ਪਿੰਡ ਦੇ ਹੋਰ ਲੋਕਾਂ ਨੇ ਵੀ ਟੀਕਾ ਲਗਵਾਇਆ। ਇਸ ਮੌਕੇ ਲੰਬੜਦਾਰ ਬੂਟਾ ਸਿੰਘ, ਲੰਬੜਦਾਰ ਫਖੀਰਾ ਸਿੰਘ, ਲੰਬੜਦਾਰ ਅਮਰੀਕ ਸਿੰਘ, ਸਾਬਕਾ ਪੰਚ ਅਮਰੀਕ ਸਿੰਘ, ਪੋਲਾ, ਆਦਿ ਹਾਜ਼ਰ ਸਨ।
0 Comments