*ਹੁਸ਼ਿਆਰਪੁਰ ਪੁਲਿਸ ਨੂੰ ਮਿਲੀ ਸਫਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ*
Post. V news 24
By. Vijay Kumar Raman
ਹੁਸ਼ਿਆਰਪੁਰ ( ਬਿਓਰੋ V news 24):- ਹੁਸ਼ਿਆਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 40 ਕਰੋੜ ਦੀ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖੀ, ਬਰਨਾਲਾ, ਮਨਪ੍ਰੀਤ ਸਿੰਘ ਉਰਫ ਕਾਲਾ ਅਤੇ ਜਗਦੀਪ ਸਿੰਘ ਉਰਫ ਸੋਨੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਫਾਰਚੂਨਰ ਗੱਡੀ ਵੀ ਬਰਾਮਦ ਕੀਤੀ ਹੈ।
ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਹ ਨਾਕਾਬੰਦੀ ਮਾਹਿਲਪੁਰ ਤੋਂ ਫਗਵਾੜਾ ਰੋਡ ਤੱਕ ਕੀਤੀ ਗਈ ਜਿਸ ਦੀ ਅਗਵਾਈ ਐਸਪੀ ਰਵਿੰਦਰਪਾਲ ਸਿੰਘ ਸੰਧੂ, ਏਐਸਪੀ ਤੁਸ਼ਾਰ ਗੁਪਤਾ ਅਤੇ ਸੀਆਈਏ ਸਟਾਫ ਦੇ ਇੰਚਾਰਜ ਡੀਐਸਪੀ ਪ੍ਰੇਮ ਸਿੰਘ ਨੇ ਕੀਤੀ। ਇਸ ਸਮੇਂ ਦੌਰਾਨ, ਪੁਲਿਸ ਪਾਰਟੀ ਨੇ ਫਾਰਚੂਨਰ ਵਾਹਨ ਨੂੰ ਰੋਕਿਆ ਜਿਸ ਵਿੱਚ ਇਹ ਤਿੰਨੋਂ ਹੇੈਰੋਇਨ ਤਸਕਰ ਸਵਾਰ ਸਨ ।
ਜਦੋਂ ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋ 8 ਕਿਲੋ ਹੈਰੋਇਨ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ 40 ਕਰੋਡ਼ ਰੁਪਏ ਅਤੇ 20 ਲੱਖ ਰੁਪਏ ਨਕਦ ਬਰਾਮਦ ਹੋਏ। ਮੁਲਜ਼ਮਾਂ ਨੇ ਹੈਰੋਇਨ ਫਾਰਚੂਨਰ ਕਾਰ ਦੇ ਬੰਪਰ ਰੇਡੀਏਟਰ ਵਿੱਚ ਛੁਪਾਈ ਹੋਈ ਸੀ। ਐਸਐਸਪੀ ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਅੱਤਵਾਦੀ ਦਯਾ ਸਿੰਘ ਲਾਹੌਰੀਆ ਦੇ ਸਾਥੀ ਹਨ। ਫੜੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਖਰੀਦਦੇ ਅਤੇ ਕਿੱਥੇ- ਕਿੱਥੇ ਸਪਲਾਈ ਕਰਦੇ ਸਨ।
0 Comments