ਹੁਸ਼ਿਆਰਪੁਰ, 21 ਮਈ (ਗੁਰਪ੍ਰੀਤ ਸਿੰਘ ਡਾਂਡੀਆਂ) ਹਲਕਾ ਚੱਬੇਵਾਲ ਦੇ ਪਿੰਡ ਅੱਛਰਵਾਲ ਵਿਖੇ ਕਾਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾਂ ਲੱਗਿਆਂ ਜਦੋਂ ਅਕਾਲੀ ਆਗੂ ਹਰਪਿੰਦਰ ਸਿੰਘ ਪਿੰਦਾ ਪ੍ਰਧਾਨ ਐਸ.ਸੀ. ਵਿੰਗ ਸਰਕਲ ਕੋਟਫਤੂਹੀ ਦੀ ਪ੍ਰੇਰਨਾ ਸਦਕਾ 13 ਪਰਿਵਾਰਾਂ ਨੇ ਕਾਗਰਸ ਨੂੰ ਛੱਡ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਕਮਲਜੀਤ ਕੌਰ ਨੇ ਕਿਹਾ ਕਿ ਕਾਗਰਸ ਸਰਕਾਰ ਵਲੋਂ ਅਪਣਾਈਆ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੇ ਚੱਲਦਿਆਂ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਅਕਾਲੀ ਸਰਕਾਰ ਸਮੇਂ ਪਿੰਡ ਅੱਛਰਵਾਲ ਸਮੇਤ ਸਮੁੱਚੇ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਵਿਅਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੀਆਂ ਵਿਕਾਸਵਾਦੀ ਨੀਤੀਆਂ ਦੇ ਹੱਕ 'ਚ ਮੁੜ ਤੋਂ ਲੋਕ ਫਤਵਾ ਦੇਣ ਲਈ ਉਤਾਵਲੇ ਹਨ ਤੇ ਪੰਜਾਬ 'ਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਗੁਰਮੇਜ਼ ਸਿੰਘ ਬੈਂਸ, ਡਾ.ਬਲਰਾਜ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ, ਰਵੀ ਕੁਮਾਰ, ਰਕੇਸ਼ ਕੁਮਾਰ, ਸੁਖਦੇਵ ਸਿੰਘ, ਲਖਵੀਰ ਸਿੰਘ, ਰਜੀਵ ਕੁਮਾਰ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਕੁਮਾਰ, ਬਲਜਿੰਦਰ ਕੁਮਾਰ ਆਪਣੇ ਪਰਿਵਾਰਾਂ ਸਮੇਤ ਕਾਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਪੰਜੌੜ, ਸੁਰਜੀਤ ਸਿੰਘ ਖੈਰੜ, ਸੁਖਵਿੰਦਰ ਸਿੰਘ, ਕਪਿਲ ਦੇਵ, ਰਜਿੰਦਰ ਕੁਮਾਰ ਜਿੰਦਰ, ਦਰਸ਼ਨ ਸਿੰਘ, ਪਿਆਰਾ ਸਿੰਘ, ਜਸਵਿੰਦਰ ਸਿੰਘ ਨੰਗਲ ਠੰਡਲ, ਅਵਤਾਰ ਚੰਦ, ਸੁਖਵੰਤ ਕੌਰ ਸਾਬਕਾ ਪੰਚ, ਕਮਲਜੀਤ ਕੌਰ, ਹਰਭਜਨ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ।
0 Comments