*ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ 182 ਬੋਤਲਾਂ ਸ਼ਰਾਬ ਸਮੇਤ ਬਲੈਰੋੋ ਗੱਡੀ ਅਤੇ 720 ਲੀਟਰ ਲਾਹਣ ਦੀ ਬਰਾਮਦਗੀ*

*ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ 182 ਬੋਤਲਾਂ ਸ਼ਰਾਬ ਸਮੇਤ ਬਲੈਰੋੋ ਗੱਡੀ ਅਤੇ 720 ਲੀਟਰ ਲਾਹਣ ਦੀ ਬਰਾਮਦਗੀ*

*ਜੂਆ ਐਕਟ ਤਹਿਤ 6 ਮੁਲਜਿਮਾਂ ਨੂੰ ਕਾਬੂ ਕਰਕੇ 19,300/ਰੁਪਏ ਦੀ ਨਗਦੀ ਅਤੇ 52 ਪੱਤੇ ਤਾਸ਼ ਕੀਤੀ ਬਰਾਮਦ*

Post.   V news 24
    By.   Vijay Kumar Raman 
   On.    05 May, 2021
ਮਾਨਸਾ, 05 ਮਈ, (ਗੁਰਜੰਟ ਸਿੰਘ ਬਾਜੇਵਾਲੀਆ):- ਮਾਣਯੋਗ ਸੁਰੇਂਦਰ ਲਾਂਬਾ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਪੰਜਾਬ ਅੰਦਰ ਹੋੋ ਰਹੀ ਗੈਰ^ਕਾਨੂੰਨੀ ਸਮੱਗਲਿੰਗ ਦੀ ਵੱਡੇ ਪੱਧਰ ਤੇ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। 
ਐਸ,ਐਸ,ਪੀ, ਮਾਨਸਾ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰੰਗਾ ਰਾਮ ਪੁੱਤਰ ਚਰਨਾ ਦਾਸ ਵਾਸੀ ਬੁਢਲਾਡਾ ਅਤੇ ਜਗਦੀਪ ਸਿੰਘ ਉਰਫ ਬੂਰਾ ਪੁੱਤਰ ਹਰਬੰਸ ਸਿੰਘ ਵਾਸੀ ਰਾਮਨਗਰ ਭੱਠਲ ਨੂੰ ਮਹਿੰਦਰਾ ਬਲੈਰੋ ਗੱਡੀ ਨੰ:ਪੀਬੀ,02 ਬੀਏ^8113 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਕੀਨ (ਹਰਿਆਣਾ) ਬਰਾਮਦ ਕੀਤੀ। ਜਿਹਨਾਂ ਦੇ ਵਿਰੁੱਧ ਮੁਕੱਦਮਾ ਨੰਬਰ 58 ਮਿਤੀ 04^05^2021 ਅ$ਧ 61,78(2)1/14 ਆਬਕਾਰੀ ਐਕਟ ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕਰਾਇਆ ਗਿਆ। ਇਹ ਮੁਲਜਿਮ ਨਸ਼ਿਆਂ ਦਾ ਧੰਦਾ ਕਰਦੇ ਹਨ, ਮੁਲਜਿਮ ਰੰਗਾ ਰਾਮ ਵਾਸੀ ਬੁਢਲਾਡਾ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਨਸ਼ਿਆਂ ਅਤੇ ਲੜਾਈ ਝਗੜੇ ਆਦਿ ਦੇ 10 ਮੁਕੱਦਮੇ  ਅਤੇ ਦੂਸਰੇ ਮੁਲਜਿਮ ਜਗਦੀਪ ਸਿੰਘ ਵਾਸੀ ਰਾਮਗੜ ਭੱਠਲ ਵਿਰੁੱਧ ਵੀ ਨਸ਼ਿਆਂ ਅਤੇ ਲੜਾਈ ਝਗੜੇ ਦੇ 4 ਮੁਕੱਦਮੇ ਦਰਜ਼ ਰਜਿਸਟਰ ਹਨ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋੋਂ ਹੋੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ। 
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਦਲੀਪ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਰੁਲਦੂ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਧਰਮਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਜਗਜੀਵਨ ਸਿੰਘ ਉਰਫ ਜੀਵਾ ਪੁੱਤਰ ਚੀਨਾ ਸਿੰਘ ਵਾਸੀ ਬੀਰੇਵਾਲਾ ਡੋੋਗਰਾ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜੋਗਾ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਵਰੇ੍ਹ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਜਗਰੂਪ ਸਿੰਘ ਉਰਫ ਬਬਲੀ ਪੁੱਤਰ ਸਾਧੂ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਜੱਗੀ ਪੁੱਤਰ ਇੰਦਰ ਸਿੰਘ ਵਾਸੀ ਮੱਲ ਸਿੰਘ ਵਾਲਾ ਪਾਸੋੋ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਸੀHਆਈHਏH ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਰੂਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ।
ਜੂਆ ਐਕਟ:
ਮਾਨਸਾ ਪੁਲਿਸ ਵੱਲੋਂ ਸਮਾਜ ਵਿਰੋੋਧੀ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਪ੍ਰੇਮ ਕੁਮਾਰ ਪੁੱਤਰ ਚਿਰੰਜੀ ਲਾਲ, ਰਾਜਿੰਦਰ ਕੁਮਾਰ ਪੁੱਤਰ ਤਰਸੇਮ ਕੁਮਾਰ, ਅਜੇ ਕੁਮਾਰ ਪੁੱਤਰ ਓਮ ਪ੍ਰਕਾਸ਼, ਵਿਜੇ ਕੁਮਾਰ ਪੁੱਤਰ ਅਮਰਨਾਥ, ਸੰਜੀਵ ਕੁਮਾਰ ਪੁੱਤਰ ਮਦਨ ਲਾਲ ਅਤੇ ਯੋਗੇਸ਼ ਕੁਮਾਰ ਪੁੱਤਰ ਜੀਵਨ ਲਾਲ ਵਾਸੀਅਨ ਮਾਨਸਾ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕਾ ਪਰ ਰੇਡ ਕਰਕੇ ਉਕਤਾਨ ਮੁਲਜਿਮਾਂ ਨੂੰ ਤਾਸ਼ ਦੇ ਪੱਤਿਆ ਪਰ ਪੈਸੇ ਲਗਾ ਕੇ ਜੂਆ ਖੇਡਦਿਆਂ ਨੂੰ ਮੌੌਕਾ ਤੇ ਕਾਬੂ ਕੀਤਾ। ਜਿਹਨਾਂ ਪਾਸੋੋਂ 19,300/ਰੁਪਏ ਦੀ ਨਗਦੀ ਜੂਆ ਅਤੇ 52 ਪੱਤੇ ਤਾਸ਼ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਏ ਗਏ ਹਨ। 
ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ,ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments