ਕੋਵਿਡ-19 ਦੀ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ‘ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ–ਡਾ. ਸੰਦੀਪ ਗਰਗ

ਕੋਵਿਡ-19 ਦੀ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ‘ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ–ਡਾ. ਸੰਦੀਪ ਗਰਗ

Post.      V news 24
    By.      Vijay Kumar Raman 
   On.      02 May, 2021ਕਵਿਡ 19 ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਅੇੈਸ ਅੇੈਸ ਪੀ ਜਲੰਧਰ ਦਿਹਾਤੀ ਡਾ. ਸੰਦੀਪ ਕੁਮਾਰ ਗਰਗ, ਆਈਪੀਐਸ 

ਜਲੰਧਰ (ਵਿਜੈ ਕੁਮਾਰ ਰਮਨ):-ਡਾ. ਸੰਦੀਪ ਕੁਮਾਰ ਗਰਗ, ਆਈਪੀਐਸ ਜਿਲ੍ਹਾ ਜਲੰਧਰ (ਦਿਹਾਤੀ) ਇਕ ਵੀਡੀਓ ਰਾਹੀਂ ਸੋਸ਼ਲ ਮੀਡੀਆ ਤੇ ਪਬਲਿਕ ਨੂੰ ਕੋਵਿਡ-19 ਦੀ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ‘ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਕਿ ਇਹਨਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਕਰੋਨਾ ਇੰਨਜੈਕਸ਼ਨ ਦੀ ਡੋਜ਼, ਸੈਨੀਟਾਇਜ਼ਰ ‘ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਕਿਹਾ ਹੈ। ਇਸ ਤੋਂ ਇਲਾਵਾ ਬੇਲੋੜਾ ਇੱਕਠ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਤਾਂ ਜੋ ਆਪਣੇ ਆਪ ਨੂੰ ‘ਤੇ ਆਪਣੇ ਪਰਿਵਾਰ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਜੇਕਰ ਕਿਸੇ ਵਿਅਕਤੀ ਨੂੰ ਕੋਈ ਲੱਛਣ ਮਹਿਸੂਸ ਹੁੰਦਾ ਹੈ, ਤਾਂ ਆਪਣੇ ਆਪ ਨੂੰ ਕੋਰੰਨਟਾਇਨ ਕਰਕੇ ਤੁਰੰਤ ਆਪਣੇ ਕੋਵਿਡ ਦਾ ਟੈਸਟ ਕਰਵਾਇਆ ਜਾਵੇ। 

Post a Comment

0 Comments