*ਨਸ਼ੀਲੀਆਂ ਗੋਲੀਆਂ ਸਮੇਤ 1 ਨਸ਼ਾ ਤਸਕਰ ਨੂੰ ਮੇਹਟੀਆਣਾ ਪੁਲਿਸ ਨੇ ਕੀਤਾ ਕਾਬੂ*



Post.      V news 24
    By.      Vijay Kumar Raman 
   On.      20 May, 202

ਹੁਸ਼ਿਆਰਪੁਰ, 20 ਮਈ (ਗੁਰਪ੍ਰੀਤ ਸਿੰਘ ਡਾਂਡੀਆਂ) ਥਾਣਾ ਮੇਹਟੀਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁੱਖੀ ਦੇਸ ਰਾਜ ਨੇ ਦੱਸਿਆ ਕਿ ਨਸ਼ਾਂ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਆਈ ਜਗਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਹਿਰਾਣਾ ਕਲਾਂ ਵਲੋਂ ਪੈਦਲ ਆ ਰਹੇ ਇੱਕ ਵਿਅਕਤੀ ਵਲੋਂ ਪੁਲਿਸ ਨੂੰ ਦੇਖ ਹੱਥ 'ਚ ਫੜੇ ਮੋਮੀ ਲਿਫਾਫੇ ਨੂੰ ਥੱਲੇ ਸੁੱਟ ਕੇ ਪਿੱਛੇ ਮੁੜਦੇ ਨੂੰ ਕਾਬੂ ਕੀਤਾ। ਜਿਸਨੇ ਆਪਣੀ ਪਛਾਣ ਬਲਜੀਤ ਸਿੰਘ ਉਰਫ ਬਿੱਲੂ ਪੁੱਤਰ ਮਹਿੰਦਰ ਸਿੰਘ ਵਾਸੀ ਡਵਿੱਡਾ ਅਹਿਰਾਣਾ ਵਜੋਂ ਦੱਸੀ। ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਲੈਣ 'ਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆ। ਜਿਸ ਤੇ ਉੱਕਤ ਕਾਬੂ ਦੋਸ਼ੀ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ। ਕਾਬੂ ਕੀਤੇ ਉਕਤ ਕਥਿਤ ਦੋਸ਼ੀ ਖਿਲਾਫ਼ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ਼ ਹੈ ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਉਸ ਕੋਲੋ ਥਾਣਾ ਹਜਾ ਦੇ ਇਲਾਕੇ ਵਿੱਚ ਜਿੰਮੀਦਾਰਾਂ ਦੀਆਂ ਬਿਜਲੀ ਦੀਆਂ ਮੋਟਰਾਂ ਤੋਂ ਚੋਰੀ ਕੀਤੀਆਂ ਤਾਰਾ ਵੀ ਬਰਾਮਦ ਕੀਤੀਆ ਗਈਆ।

Post a Comment

0 Comments