Post. V news 24
By. Vijay Kumar Raman
On. 25 May. 2021
ਬਠਿੰਡਾ, 25 ਮਈ,( ਸੁਰੇਸ਼ ਰਹੇਜਾ ): - ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 350 ਨਵੇਂ ਕੇਸ ਆਏ ਤੇ 637 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 310065 ਸੈਂਪਲ ਲਏ ਗਏ, ਜਿਨਾਂ ਚੋਂ 37274 ਪਾਜੀਟਿਵ ਕੇਸ ਆਏ, ਜਿਸ ਵਿਚੋਂ 31679 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4771 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 824 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4407 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
0 Comments