ਡੀ.ਡੀ ਪੰਜਾਬੀ ਤੋਂ ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ 5 ਮਈ ਤੋਂ
ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਦੂਰਦਰਸ਼ਨ ਤੋਂ ਹੋਇਆ ਪ੍ਰਸਾਰਣ ਸ਼ੁਰੂ
ਹੁਸ਼ਿਆਰਪੁਰ, 4 ਮਈ (V news 24/ਤਰਸੇਮ ਦੀਵਾਨਾ):-ਸੂਬੇ ‘ਚ ਕਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵੱਲੋਂ ਵਿਦਿਆਰਥੀਆਂ ਏ ਸਕੂਲ ਆਉਣ ‘ਤੇ ਲੱਗੀਆਂ ਪਾਬੰਦੀਆਂ ਦਰਮਿਆਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ਜਰੀਏ ਆਨਲਾਈਨ ਤਰੀਕੇ ਪੜ੍ਹਾਈ ਕਰਵਾਈ ਜਾ ਰਹੀ ਹੈ।ਇਸ ਆਨਲਾਈਨ ਪੜ੍ਹਾਈ ਨੂੰ ਹੋਰ ਵਿਆਪਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਸ਼ੈਲੇਂਦਰ ਠਾਕੁਰ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ.ਡੀ.ਪੰਜਾਬੀ ਚੈਨਲ ਰਾਹੀਂ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਕਰੋਨਾ ਮਹਾਮਾਰੀ ਆਈ ਸੀ ਤਾਂ ਵਿਭਾਗ ਕੋਲ ਜ਼ਿਆਦਾ ਤਿਆਰੀ ਨਹੀਂ ਸੀ ਪਰ ਫਿਰ ਵੀ ਬਹੁਤ ਸਾਰੇ ਅਧਿਆਪਕਾਂ ਨੇ ਆਨਲਾਈਨ ਕਲਾਸਾਂ ਲਗਾਈਆਂ ਸਨ। ਹੁਣ ਵਿਭਾਗ ਕੋਲ ਤਜਰਬਾ ਵੀ ਹੈ ਅਤੇ ਅਧਿਆਪਕਾਂ ਨੇ ਪਿਛਲੇ ਸਾਲ ਦੀ ਮਿਹਨਤ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਦਾ ਫਾਇਦਾ ਹੁਣ ਵਿਦਿਆਰਥੀਆਂ ਨੂੰ ਕਈ ਗੁਣਾ ਵੱਧ ਹੋਵੇਗਾ।ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਤੋਂ ਭਰਪੂਰ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਦਾ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਐਫੀਲੀਏਟਿਡ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਉਠਾ ਸਕਣਗੇ।
ਉਨ੍ਹਾਂ ਦੱਸਿਆ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ.ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ.ਵੀ.ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ। ਇਹਨਾਂ ਡੀਡੀ ਪੰਜਾਬੀ ’ਤੇ ਲਗਾਈਆਂ ਜਾਣ ਵਾਲੀਆਂ ਜਮਾਤਾਂ ਦਾ ਰੋਜ਼ਾਨਾ ਸ਼ਡਿਊਲ ਵਿਦਿਆਰਥੀਆਂ ਕੋਲ ਇੱਕ ਦਿਨ ਪਹਿਲਾਂ ਹੀ ਸਕੂਲ ਦੇ ਮੁਖੀ ਅਤੇ ਸਬੰਧਿਤ ਅਧਿਆਪਕਾਂ ਰਾਹੀਂ ਪੁੱਜਦਾ ਕੀਤਾ ਜਾਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ.ਡੀ.ਪੰਜਾਬੀ ਨੂੰ ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ ਦੇ ਚੈਨਲ ਨੰਬਰ 572, ਵੀਡੀਓਕੋਨ ਡੀ ਟੂ ਐੱਚ ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ, ਚੈਨਲ ਨੰਬਰ 1169, ਸਨ ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ਤੇ ਦੇਖ ਸਕਦੇ ਹਨ।
ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਡੀ.ਡੀ ਪੰਜਾਬੀ ਤੋਂ ਲਗਾਈਆਂ ਜਾਣ ਵਾਲੀਆਂ ਆਨਲਾਈਨ ਜਮਾਤਾਂ ਧਿਆਨ ਪੂਰਵਕ ਤਰੀਕੇ ਲਗਾਉਣ ਦੀ ਅਪੀਲ ਕਰਦਿਆਂ ਮਾਪਿਆਂ ਨੂੰ ਵੀ ਬੱਚਿਆਂ ਦੀਆਂ ਆਨਲਾਈਨ ਜਮਾਤਾਂ ਵੱਲ੍ਹ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ, ਅਧਿਆਪਕਾਂ, ਨਾਨ ਟੀਚਿੰਗ ਅਮਲੇ ਅਤੇ ਸਮਾਜ ਦੀਆਂ ਮੋਹਤਬਰ ਸਖਸ਼ੀਅਤਾਂ ਨੂੰ ਵੀ ਦੂਰਦਰਸ਼ਨ ਦੀਆਂ ਆਨਲਾਈਨ ਜਮਾਤਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਰੂਰਤਮੰਦ ਵਿਦਿਆਰਥੀਆਂ ਦੀ ਹਰ ਸੰਭਵ ਮੱਦਦ ਦੀ ਅਪੀਲ ਕੀਤੀ।

Post. V news 24
By. Vijay Kumar Raman
On. 05 May, 2021

0 Comments