*ਜਲੰਧਰ ਪ੍ਰਸ਼ਾਸਨ ਦੀ ਦੁਕਾਨਦਾਰਾ- ਵਪਾਰੀਆਂ ਨੂੰ ਵੱਡੀ ਰਾਹਤ, ਸੋਮਵਾਰ ਤੋਂ ਸ਼ਾਮ 5 ਵਜੇ ਤਕ ਖੁੱਲ੍ਹ ਸਕਣਗੀਆਂ ਦੁਕਾਨਾਂ*



Post.      V news 24
    By.      Vijay Kumar Raman 
   On.      21 May, 2021



ਜਲੰਧਰ, 21ਮਈ, (ਵਿਜੈ ਕੁਮਾਰ ਰਮਨ):- ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਵਪਾਰੀਆਂ ਦੀ ਮੰਗ ’ਤੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਾਰੋਬਾਰੀਆਂ ਦੀ ਮੰਗ ’ਤੇ ਪ੍ਰਸ਼ਾਸਨ ਨੇ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾ ਦਿੱਤਾ ਹੈ। ਹੁਣ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਤੇ ਹੋਰ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ ਪੰਜ ਵਜੇ ਤਕ ਖੋਲ੍ਹੀਆਂ ਜਾ ਸਕਣਗੀਆਂ। ਇਸ ਤੋਂ ਪਹਿਲਾਂ ਦੁਕਾਨਦਾਰ ਸਵੇਰੇ 7 ਤੋਂ ਦੁਪਹਿਰ 3 ਵਜੇ ਤਕ ਹੀ ਦੁਕਾਨਾਂ ਖੋਲ੍ਹ ਸਕਦੇ ਸੀ। ਦੇਖੋ ਹੁਕਮਾਂ ਦੀ ਕਾਪੀ 

Post a Comment

0 Comments