ਹੁਸ਼ਿਆਰਪੁਰ, 14 ਮਈ (ਗੁਰਪ੍ਰੀਤ ਸਿੰਘ ਡਾਂਡੀਆਂ) ਥਾਣਾ ਮੇਹਟੀਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁੱਖੀ ਦੇਸ ਰਾਜ ਨੇ ਦੱਸਿਆ ਕਿ ਨਸ਼ਾਂ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਆਈ ਜਗਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖਨੌੜਾ ਵਲੋਂ ਆ ਰਹੇ ਇੱਕ ਵਿਅਕਤੀ ਵਲੋਂ ਪੁਲਿਸ ਨੂੰ ਦੇਖ ਹੱਥ 'ਚ ਫੜੇ ਮੋਮੀ ਲਿਫਾਫੇ ਨੂੰ ਥੱਲੇ ਸੁੱਟ ਕੇ ਪਿੱਛੇ ਮੁੜਦੇ ਨੂੰ ਕਾਬੂ ਕੀਤਾ। ਜਿਸਨੇ ਆਪਣੀ ਪਛਾਣ ਕਰਮ ਸਿੰਘ ਪੁੱਤਰ ਭਜਨ ਸਿੰਘ ਵਾਸੀ ਅਹਿਰਾਣਾ ਖੁਰਦ ਵਜੋਂ ਦੱਸੀ। ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਲੈਣ 'ਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆ। ਜਿਸ ਤੇ ਉੱਕਤ ਕਾਬੂ ਦੋਸ਼ੀ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ। ਕਾਬੂ ਕੀਤੇ ਉਕਤ ਕਥਿਤ ਦੋਸ਼ੀ ਖਿਲਾਫ਼ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ਼ ਹੈ ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਉਸ ਕੋਲੋ ਥਾਣਾ ਹਜਾ ਦੇ ਇਲਾਕੇ ਵਿੱਚ ਜਿੰਮੀਦਾਰਾਂ ਦੀਆਂ ਬਿਜਲੀ ਦੀਆਂ ਮੋਟਰਾਂ ਤੋਂ ਚੋਰੀ ਕੀਤੀਆਂ ਤਾਰਾ ਵੀ ਬਰਾਮਦ ਕੀਤੀਆ ਗਈਆ।
0 Comments