ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਮਈ ਦਿਵਸ ਤੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
Post, V news 24
By. Vijay Kumar Raman
On. 02 May, 2021
ਕਾਦੀਆਂ, 2 ਮਈ (ਸੰਦੀਪ ਸਿੰਘ ਬੱਬਲੂ):- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਪਿਛਲੇ ਕਰੀਬ ਸਾਢੇ ਪੰਜ ਮਹੀਨਿਆਂ ਤੋਂ ਦਿੱਲੀ ਵਿਚ ਸੰਘਰਸ਼ ਚੱਲ ਰਿਹਾ ਜਿਸ ਦੌਰਾਨ ਅੱਜ ਮਈ ਦਿਵਸ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਮਨਾਇਆ ਗਿਆ ।ਇਸ ਸਬੰਧੀ ਕੇਂਦਰ ਸਰਕਾਰ ਦਾ ਪੁਤਲਾ ਸਾੜਨ ਦੌਰਾਨ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਤੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਦਿੱਲੀ ਦੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾ ਰਿਹਾ ਅਤੇ ਕਿਸਾਨਾਂ ਦੀ ਇੱਕੋ ਇੱਕ ਮੰਗ ਹੈ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ ਤੇ ਕਿਸਾਨਾਂ ਦੇ ਹੱਕ ਵਾਪਸ ਕੀਤੇ ਜਾਣ ।ਜਿਸ ਦੇ ਚੱਲਦਿਆਂ ਅੱਜ ਮਈ ਦਿਵਸ ਮੌਕੇ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਦਿੱਲੀ ਵਿਚ ਚੱਲਦੇ ਜਥੇਬੰਦੀ ਵੱਲੋਂ ਸੰਘਰਸ਼ ਦੌਰਾਨ ਕਿਸਾਨ ਆਗੂ ਅਤੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਵੱਲੋਂ ਵੀ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।ਉਨ੍ਹਾਂ ਦੱਸਿਆ ਕਿ ਅੱਜ ਮਈ ਦਿਵਸ ਤੇ ਉਹ ਦਿੱਲੀ ਸਿੰਗੂ ਬਾਰਡਰ ਦੇ ਉਤੇ ਰੋਸ ਮਾਰਚ ਕੀਤਾ ਗਿਆ ਅਤੇ ਨਾਲ ਹੀ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ।ਇਸਦੇ ਨਾਲ ਹੀ ਮਈ ਦਿਵਸ ਮੌਕੇ ਦਿੱਲੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ।ਇਸ ਦੌਰਾਨ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਚੱਲ ਰਹੀ ਦਿੱਲੀ ਵਿੱਚ ਸੰਘਰਸ਼ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਕਦੇ ਵੀ ਨਹੀਂ ਰੋਕਿਆ ਗਿਆ ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਤੇ ਅੜੀ ਹੋਈ ਅਤੇ ਕਾਲੇ ਕਾਨੂੰਨ ਰੱਦ ਨਹੀਂ ਕਰ ਰਹੀ ਪਰ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਵੱਲੋਂ ਇਹ ਸੰਘਰਸ਼ ਚੱਲ ਰਿਹਾ ਹੈ ਅਤੇ ਅਗਲੇ ਸਮਿਆਂ ਤਕ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਜਿੰਨੀ ਦੇਰ ਤਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ।ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਸਮੂਹ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਹੱਕ ਉਨ੍ਹਾਂ ਦੇ ਵਾਪਿਸ ਕਰੇ ਨਹੀਂ ਤਾਂ ਆਉਣ ਵਾਲੇ ਸਮਿਆਂ ਦੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਕੇਂਦਰ ਸਰਕਾਰ ਦੀ ਹੋਵੇਗੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ,ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ , ਗੁਰਮੁਖ ਸਿੰਘ ਖਾਨਮਲੱਕ ਸਠਿਆਲੀ, ਸੋਹਣ ਸਿੰਘ ਗਿੱਲ, ਬਾਬਾ ਸ਼ੀਤਲ ਸਿੰਘ ਢਪੱਈ, ਹਰਭਜਨ ਸਿੰਘ ਵੈਰੋਨੰਗਲ, ਗੁਰਵਿੰਦਰ ਸਿੰਘ, ਡਾਕਟਰ ਦਲਜੀਤ ਸਿੰਘ, ਹਰਵਿੰਦਰ ਸਿੰਘ ਪੱਠਾ, ਗੁਰਪ੍ਰਤਾਪ ਸਿੰਘ, ਹਰਵਿੰਦਰ ਸਿੰਘ ਬੀਕਾ , ਹਰਭਜਨ ਸਿੰਘ ਵੈਰੋਨੰਗਲ, ਕੁਲਦੀਪ ਸਿੰਘ ਬੇਗੋਵਾਲ, ਪਰਮਜੀਤ ਸਿੰਘ, ਗੁਰਜੀਤ ਸਿੰਘ ਵਲਟੋਹਾ, ਸੋਹਣ ਸਿੰਘ ਗਿੱਲ , ਡਾ ਹਰਦੀਪ ਸਿੰਘ, ਬਖਸ਼ੀਸ਼ ਸਿੰਘ , ਰਾਮ ਮੂਰਤੀ, ਬਲਦੇਵ ਸਿੰਘ ਪੰਡੋਰੀ , ਬੀਬੀ ਦਵਿੰਦਰ ਕੌਰ, ਕੈਪਟਨ ਸਵਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।
(ਫੋਟੋ ਕੈਪਸ਼ਨ)ਕੇਂਦਰ ਸਰਕਾਰ ਖ਼ਿਲਾਫ਼ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖਿਆਲਾ ਅਤੇ ਨਾਲ ਪਛਾਨਗੇ l
0 Comments