*ਸੋਹਣ ਸਿੰਘ ਠੰਡਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਚੱਬੇਵਾਲ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ*





*26 ਮਈ ਨੂੰ ਕਾਲ਼ਾ ਦਿਵਸ ਵਜੋਂ ਮਨਾਉਣ ਦੇ ਫੈਸਲੇ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਲਾਮਬੰਦ ਕੀਤਾ* 

Post.     V news 24
    By.     Vijay Kumar Raman 
    On.    25 May. 2021

ਹੁਸ਼ਿਆਰਪੁਰ, 25 ਮਈ( ਗੁਰਪ੍ਰੀਤ ਸਿੰਘ ਡਾਡੀਆ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਬਕਾ ਕੈਬਨਿਟ ਮੰਤਰੀ ਸਰਦਾਰ ਸੋਹਣ ਸਿੰਘ ਠੰਡਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਚੱਬੇਵਾਲ ਨੇ ਪਿੰਡ ਕੋਟ ਫਤੂਹੀ ਵਿਖੇ ਪਾਰਟੀ ਦੇ ਅਹੁਦੇਦਾਰਾਂ ਨੂੰ ਕੇਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਕੇਦਰ ਸਰਕਾਰ ਖਿਲਾਫ਼ ਰੋਸ ਵਜੋਂ ਘਰਾਂ ਤੇ ਕਾਲੇ ਝੰਡੇ ਲਗਾ ਕੇ  26 ਮਈ ਨੂੰ ਕਾਲ਼ਾ ਦਿਵਸ ਵਜੋਂ ਮਨਾਉਣ ਦੇ ਫੈਸਲੇ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਲਾਮਬੰਦ ਕੀਤਾ ਇਸ ਸਮੇਂ ਉਨ੍ਹਾਂ ਦੇ ਨਾਲ ਜਥੇਦਾਰ ਪਰਮਜੀਤ ਸਿੰਘ ਪੰਜੌੜ ਐਸਸੀ ਵਿੰਗ ਜ਼ਿਲ੍ਹਾ ਪ੍ਰਧਾਨ, ਮਾਸਟਰ ਰਛਪਾਲ ਸਿੰਘ ਜਲਵੇੜਾ ਸਰਕਲ ਪ੍ਰਧਾਨ ਸਰਹਾਲਾ ਕਲਾ, ਸਲਵਿੰਦਰ ਸਿੰਘ ਠੀਂਡਾ ਸਰਕਲ ਪ੍ਰਧਾਨ ਕੋਟਫਤੂਹੀ, ਪਰਮਜੀਤ ਸਿੰਘ ਰੱਕਡ਼, ਜਸਵਿੰਦਰ ਸਿੰਘ ਨੰਗਲ ਠੰਡਲ, ਮਨਦੀਪ ਸਿੰਘ ਕੋਟ ਫਤੂਹੀ ਆਦਿ ਹਾਜ਼ਰ ਸਨ।

Post a Comment

0 Comments