Post. V news 24
By. Vijay Kumar Raman
On. 04 May, 2021
ਚੰਡੀਗੜ੍ਹ, 04 ਮਈ, (ਵਿਜੈ ਕੁਮਾਰ ਰਮਨ):- ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ 'ਚ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ। ਇਸ ਮੁਤਾਬਕ ਕੁਝ ਬੰਦਿਸ਼ਾਂ ਵੀ ਲਗਾਈਆਂ ਗਈਆਂ ਸਨ। ਸੂਬਾ ਸਰਕਾਰ ਨੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਭ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ, ਪਰ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਨੇ ਜਾਰੀ ਹੁਕਮਾਂ 'ਚ ਸੋਧ ਕਰਦੇ ਹੋਏ ਕੁਝ ਹੋਰ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰਹੁਣ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਹੈ ਪਰ ਅਹਾਤੇ ਖੋਲ੍ਹਣ 'ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਬੀਜ, ਖਾਦ, ਪੈਸਟੀਸਾਈਡਜ਼, ਇੰਡਸਟ੍ਰੀਅਲ ਮਟੀਰੀਅਲ, ਹਾਰਡਵੇਅਰ, ਟੂਲਜ਼ ਤੇ ਮੋਟਰ ਪਾਈਪਾਂ ਵਾਲੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਦੁਕਾਨਾਂ ਤੈਅਸ਼ੁਦਾ ਸਮੇਂ ਅਨੁਸਾਰ ਸ਼ਾਮ 5 ਵਜੇ ਤਕ ਹੀ ਖੁੱਲ੍ਹਣਗੀਆਂ। ਇਸ ਤੋਂ ਇਲਾਵਾ ਵੀਕੈਂਡ ਲਾਕਡਾਊਨ ਹੋਣ ਕਾਰਨ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਕੋਈ ਦੁਕਾਨ ਨਹੀਂ ਖੁੱਲ੍ਹੇਗੀ।
0 Comments