*ਸ੍ਰੀ ਆਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ*



Post.      V news 24
    By.      Vijay Kumar Raman 
   On.      15 May, 2021

ਮਾਨਸਾ, 15 ਮਈ -ਗੁਰਜੰਟ ਸਿੰਘ ਬਾਜੇਵਾਲੀਆ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਦਵਾਨ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਰਜੀਤ ਸਿੰਘ ਰਾਏਪੁਰ ਅਤੇ ਸ਼੍ਰੋਮਣੀ ਅਕਾਲੀ ਦਲ (ਬ)  ਦੇ ਜਨਰਲ ਸਕੱਤਰ ਤੇ ਰਾਜਸਭਾ ਮੈਂਬਰ ਸ:ਬਲਵਿੰਦਰ ਸਿੰਘ ਭੂੰਦੜ ਸਮੇਤ ਵੱਖ ਵੱਖ ਧਾਰਮਿਕ ਤੇ ਸਿਆਸੀ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Post a Comment

0 Comments