Post. V news 24
By. Vijay Kumar Raman
ਹੁਸ਼ਿਆਰਪੁਰ /ਮਾਹਿਲਪੁਰ, 26 ਮਈ, (ਗੁਰਪ੍ਰੀਤ ਸਿੰਘ ਡਾਡੀਆ):- ਥਾਣਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਤੋਂ ਦੁੱਖੀ ਹੋ ਕੋ ਜਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਅਜੇ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਭਰੋਵਾਲ ਨੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਲੜਕਾ ਦੀਪਕ ਕੁਮਾਰ ਨੂੰ ਕਮਲਜੀਤ ਕੌਰ ਪਤਨੀ ਪਾਲਾ ਵਾਸੀ ਭਰੋਵਾਲ ਨੇ ਆਪਣੇ ਪ੍ਰੇਮ ਜਾਲ 'ਚ ਫਸਾ ਲਿਆ ਤੇ ਫਿਰ ਉਹ ਉਸ ਨੂੰ ਬਲੈਕਮੇਲ ਕਰਨ ਲੱਗ ਪਈ, ਜਿਸ ਤੋਂ ਦੁੱਖੀ ਹੋ ਕੋਈ ਜਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਅਜੇ ਕੁਮਾਰ ਦੇ ਬਿਆਨਾਂ 'ਤੇ ਕਮਲਜੀਤ ਕੌਰ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
0 Comments