*ਡਾਕਟਰ ਭੀਮ ਰਾਓ ਅੰਬੇਦਕਰ ਕਲੱਬ ਗੁੜੱਦੀ ਵੱਲੋਂ ਠੀਕਰੀਵਾਲਾ ਚੌਂਕ ਮਾਨਸਾ ਵਿਖੇ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ*
Post. V news 24
By. Vijay Kumar Raman
ਮਾਨਸਾ, 04 ਮਈ,(ਗੁਰਜੰਟ ਸਿੰਘ ਬਾਜੇਵਾਲੀਆ):- ਡਾਕਟਰ ਭੀਮ ਰਾਓ ਅੰਬੇਦਕਰ ਕਲੱਬ ਗੁੜੱਦੀ ਵੱਲੋਂ ਅੱਜ ਸਥਾਨਕ ਠੀਕਰੀਵਾਲਾ ਚੌਂਕ ਵਿਖੇ ਆਉਣ ਜਾਣ ਵਾਲੇ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ। ਕਲੱਬ ਦੇ ਸਰਪ੍ਰਸਤ ਸਮਾਜ ਸੇਵੀ ਜਸਪਾਲ ਸਿੰਘ ਗੁੜੱਦੀ ਨੇ ਦੱਸਿਆ ਕਿ ਕਲੱਬ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਬਿਮਾਰੀ ਲਗਾਤਾਰ ਵਧ ਰਹੀ ਹੈ ਅਤੇ ਹਰ ਇੱਕ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਸਾਬਕਾ ਮੈਂਬਰ, ਜੀਵਨ ਸਿੰਘ, ਬੱਬੂ ਟੈਲੀਕਾਮ, ਸੁਖਚੈਨ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।
0 Comments