*ਪੱਤਰਕਾਰ ਦੀਪਕ ਅਗਨੀਹੋਤਰੀ ਬਣੇ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ*



ਪਰਮਜੀਤ ਸਿੰਘ ਬਣੇ ਬਲਾਕ ਪ੍ਰਧਾਨ

ਹੁਸ਼ਿਆਰਪੁਰ, 23 ਮਈ (ਗੁਰਪ੍ਰੀਤ ਸਿੰਘ ਡਾਂਡੀਆਂ)  ਸ਼ਹੀਦ ਭਗਤ ਸਿੰਘ ਪ੍ਰੈਸ ਐਸੋਈਏਸ਼ਨ (ਰਜਿ) ਦੀ ਇੱਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਗੁਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮਾਹਿਲਪੁਰ ਵਿਖ਼ੇ ਹੋਈ। ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਹੋਰ ਜ਼ਿਲ੍ਹਿਆਂ ਤੋਂ ਪੱਤਰਕਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਕਰਵਾਏ ਸਮਾਗਮ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ, ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਸਿੰਘ, ਸੰਜੀਵ ਕੁਮਾਰ, ਸਤਵਿੰਦਰ ਸਿੰਘ ਅਤੇ ਹੋਰ ਸੂਬਾ ਆਗੂ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਮਾਹਿਲਪੁਰ ਤੋਂ ਸੀਨੀਅਰ ਪੱਤਰਕਾਰ ਦੀਪਕ ਅਗਨੀਹੋਤਰੀ ਨੂੰ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਬੋਲਦਿਆਂ ਅਮਨਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਪੱਤਰਕਾਰੀ ਇੱਕ ਜਾਨ ਜੋਖਮ ਵਾਲਾ ਕਿੱਤਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਕਾਰਨ ਪੱਤਰਕਾਰਾਂ ’ਤੇ ਆਏ ਦਿਨ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ ਵੀ ਇਕਾਈਆਂ ਸਥਾਪਿਤ ਕੀਤੀਆਂ ਹਨ ਅਤੇ ਪੱਤਰਕਾਰਾਂ ਦੀਆਂ ਮੰਗਾਂ ਲਈ ਸੰਘਰਸ਼ ਆਰੰਭਿਆ ਹੋਇਆ ਹੈ। ਪੰਜਾਬ ਪ੍ਰਧਾਨ ਗੁਰਿੰਦਰਪਾਲ ਸਿੰਘ ਨੇ ਨਵੀਂ ਇਕਾਈ ਦਾ ਐਲਾਨ ਕਰਦਿਆਂ ਹਰ ਸਮੇਂ ਸਹਾਇਤਾ ਕਰਨ ਦਾ ਐਲਾਨ ਕੀਤਾ। ਨਿਮਿਸ਼ਾ ਮਹਿਤਾ ਨੇ ਬੋਲਦਿਆਂ ਕਿਹਾ ਕਿ ਪੱਤਰਕਾਰ ਇਸ ਸਮੇਂ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਨਗੇ ਕਿ ਸਮਾਜ ਵਿਚ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਪੱਤਰਕਾਰਾਂ ਨੂੰ ਪੱਕੇ ਮਕਾਨ ਅਲਾਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਹ ਇਸ ਨੂੰ ਆਗਾਮੀ ਚੋਣ ਮਨੋਰਥ ਪੱਤਰ ਵਿਚ ਵੀ ਸ਼ਾਮਿਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਦੀਪਕ ਅਗਨੀਹੋਤਰੀ ਨੂੰ ਜਿਲ੍ਹਾ ਪ੍ਰਧਾਨ, ਪੰਕਜ ਨਾਗਲਾ ਨੂੰ ਉੱਪ ਪ੍ਰਧਾਨ, ਸਾਨੇ ਨੂੰ ਜਨਰਲ ਸਕੱਤਰ, ਰਾਜੀਵ ਭਾਰਦਵਾਜ ਨੂੰ ਖ਼ਜਾਂਨਚੀ, ਸੀਨੀਅਰ ਮੀਤ ਪ੍ਰਧਾਨ ਸਤਨਾਮ ਲੋਈ ਅਤੇ ਸ਼ਮਿੰਦਰ ਕਿਰਨ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਪਰਮਜੀਤ ਸਿੰਘ ਭੂੰਨੋ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ। ਇਸ ਸਮਾਗਮ ਦੌਰਾਨ ਅਮਰੀਕ ਕੁਮਾਰ, ਜਤਿੰਦਰ ਕੁਮਾਰ ਸੋਨੂੰ, ਰੀਟਾ ਵਰਮਾ, ਅਮਨਦੀਪ ਸਿੰਘ ਬੈਂਸ, ਸੁਖ਼ਵਿੰਦਰ ਹੀਰਾ, ਚੇਤਨ ਕਸ਼ਿਅੱਪ, ਨਿਹਾਰਿਕਾ ਅਗਨੀਹੋਤਰੀ, ਮਲਕੀਤ ਸਿੰਘ ਰਾਣਾ, ਹਰਵਿੰਦਰ ਸਿੰਘ ਨਗਦੀਪੁਰ, ਮੋਹਿਤ ਹੀਰ, ਰਜਿੰਦਰ ਸਿੰਘ ਗੜ੍ਹਸ਼ੰਕਰ, ਨੀਤੂ ਸ਼ਰਮਾ, ਗੁਰਪ੍ਰੀਤ ਸਿੰਘ ਡਾਂਡੀਆਂ, ਹਰਵਿੰਦਰ ਸਿੰਘ ਭੂੰਗਰਨੀ, ਡਾ.ਵਰਿੰਦਰ ਗਰਗ, ਗੁਰਦੀਪ ਸਿੰਘ, ਰਵੀ ਬੱਗਾ ਸਮੇਤ ਪ੍ਰਿੰਟ ਅਤੇ ਇਲੈਕਟਰਾਨਿਕ ਮੀਡੀਆ ਨਾਲ ਸਬੰਧਿਤ ਪੱਤਰਕਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Post a Comment

0 Comments