ਹੁਸ਼ਿਆਰਪੁਰ, 21 ਮਈ (ਗੁਰਪ੍ਰੀਤ ਸਿੰਘ ਡਾਂਡੀਆਂ) ਥਾਣਾ ਮੇਹਟੀਆਣਾ ਪੁਲਿਸ ਵਲੋਂ ਨਜਾਇਜ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁੱਖੀ ਦੇਸ ਰਾਜ ਨੇ ਦੱਸਿਆ ਕਿ ਨਸ਼ਾਂ ਤਸਕਰਾਂ ਤੇ ਗਲਤ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਉਕਾਰ ਸਿੰਘ ਸਮੇਤ ਪੁਲਿਸ ਪਾਰਟੀ ਢੱਕੋਵਾਲ ਤੋਂ ਪਿੰਡ ਧਿਆਨਗੜ ਨੂੰ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ 'ਤੇ ਗੁਰਦੀਪ ਸਿੰਘ ਉਰਫ ਛਿੰਦੀ ਪੁੱਤਰ ਅਜੈਬ ਸਿੰਘ ਵਾਸੀ ਧਿਆਨਗੜ ਵਲੋਂ ਸੜਕ ਕਿਨਾਰੇ ਲੁਕੋਈ 40000 ਐਮ.ਐਲ ਸ਼ਰਾਬ ਦੀ ਕੱਚੀ ਲਾਹਣ ਬਰਾਮਦ ਕੀਤੀ। ਪੁਲਿਸ ਵਲੋਂ ਉੱਕਤ ਦੋਸ਼ੀ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
0 Comments