*ਵਿਦਿਅਕ ਅਦਾਰੇ ਅਤੇ ਸੰਸਥਾਵਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਜਿਲ੍ਹੇ ਵਿੱਚ ਇਨ-ਬਿਨ ਲਾਗੂ ਕਰਨ - ਮੇਜਰ ਅਮਿਤ ਸਰੀਨ ADC (ਜਨਰਲ)* *ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਰੇ ਯੋਗ ਵਿਦਿਆਰਥੀ ਨੂੰ 10 ਅਕਤੂਬਰ ਤੱਕ ਪੋਰਟਲ ’ਤੇ ਰਜਿਸਟਰ ਕਰਵਾਇਆ ਜਾਵੇ*






Post :  V news 24
    By :  Vijay Kumar Raman
ਜਲੰਧਰ, 30 ਸਤੰਬਰ (ਵਿਜੈ ਕੁਮਾਰ ਰਮਨ):- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਨੇ ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਜਿਲ੍ਹੇ ਵਿੱਚ ਇਨ-ਬਿਨ ਲਾਗੂ ਕੀਤੀ ਜਾਵੇ ਅਤੇ ਫਰੀਸ਼ਿਪ ਕਾਰਡ ਹੋਲਡਰ ਵਿਦਿਆਰਥੀਆਂ ਤੋਂ ਯੂਨੀਵਰਸਿਟੀ ਰਜਿਸਟਰੇਸ਼ਨ ਫੀਸ ਨਾ ਲਈ ਜਾਵੇ। 
 ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੁਮਾਇੰਦਿਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਟੂਡੈਂਟਸ ਸੰਘਰਸ਼ ਮੋਰਚਾ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਰੇ ਯੋਗ ਵਿਦਿਆਰਥੀ ਨੂੰ 10 ਅਕਤੂਬਰ ਤੱਕ ਪੋਰਟਲ ’ਤੇ ਰਜਿਸਟਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਆਪੋ-ਆਪਣੇ ਅਦਾਰਿਆਂ ਵਿੱਚ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕਰਨ ਜਿਹੜੀਆਂ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਿਕਾਇਤ ਦਾ ਹੱਲ ਉਚਿਤ ਸਮੇਂ ਵਿੱਚ ਨਾ ਹੋਵੇ ਤਾਂ ਉਹ ਪ੍ਰਸ਼ਾਸਨ ਪਾਸ ਲਿਆਂਦੀ ਜਾਵੇ। ਮੇਜਰ ਅਮਿਤ ਸਰੀਨ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਮਹੀਨਾਵਾਰ ਰਿਪੋਰਟ ਵੀ ਪ੍ਰਾਪਤ ਕੀਤੀ ਜਾਵੇ।  ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਉਹ ਸਕੀਮ ਅਧੀਨ ਆਉਣ ਵਾਲੇ ਕਿਸੇ ਵੀ ਵਿਦਿਆਰਥੀ ਦੀ ਡਿਗਰੀ, ਸਰਟੀਫਿਕੇਟ ਜਾਂ ਡੀ.ਐਮ.ਸੀ. ਨਾ ਰੋਕੇ ਜਾਣ ਜਿਸ ਕਾਰਨ ਵਿਦਿਆਰਥੀਆਂ ਨੂੰ ਕੋਈ ਪਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੀ ਤਾਕੀਦ ਕੀਤੀ ਕਿ ਉਨ੍ਹਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਸਕਾਲਰਸ਼ਿਪ ਸਹਾਇਤਾ ਦੀ ਰਾਸ਼ੀ ਵੀ ਉਹ ਸਬੰਧਿਤ ਸੰਸਥਾਵਾਂ ਨੂੰ ਦੇਣੀ ਯਕੀਨੀ ਬਣਾਉਣ ਤਾਂ ਕਿ ਵਿਦਿਅਕ ਅਦਾਰਿਆਂ ਨੂੰ ਵੀ ਕੋਈ ਮਾਲੀ ਨੁਕਸਾਨ ਨਾ ਹੋਵੇ। 
ਮੇਜਰ ਅਮਿਤ ਸਰੀਨ ਨੇ ਸੰਸਥਾਵਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਕਿਊਰਟੀ ਵਾਪਿਸ ਕਰਨ ਨੂੰ ਵੀ ਯਕੀਨੀ ਬਣਾਉਣ ਅਤੇ ਇਸ ਸਬੰਧੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ। 
 ਮੀਟਿੰਗ ਦੌਰਾਨ ਸਟੂਡੈਂਟਸ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਸਰਕਾਰੀ ਅਤੇ ਏਡਿਡ ਵਿਦਿਅਕ ਸੰਸਥਾਵਾਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਉਣ ਦੀ ਸਲਾਹੁਤਾ ਕੀਤੀ। 
 ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। 


Post a Comment

0 Comments