*ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਸੁਧਾਈ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ*
*ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦੀ ਵੀ ਕੀਤੀ ਸਮੀਖਿਆ*
Post : V news 24
ਜਲੰਧਰ, 09 ਸਤੰਬਰ (ਵਿਜੈ ਕੁਮਾਰ ਰਮਨ ):-ਜਲੰਧਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਬੀਤੇ ਦਿਨ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਸੁਧਾਈ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ ਲੈਣ ਤੋਂ ਇਲਾਵਾ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦੀ ਸਮੀਖਿਆ ਵੀ ਕੀਤੀ । ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵੋਟਰ ਸੂਚੀ ਦੀ ਚੱਲ ਰਹੀ ਲਗਾਤਾਰ ਸੁਧਾਈ ਦੌਰਾਨ ਪ੍ਰਾਪਤ ਫਾਰਮ 6,6 ਏ , 7,8 ਦਾ ਨਾਲ ਦੀ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਜਲਦੀ ਤੋਂ ਜਲਦੀ ਵੋਟਰ ਸ਼ਨਾਖਤੀ ਕਾਰਡ ਸਪੀਡ ਪੋਸਟ ਰਾਹੀਂ ਤਕਸੀਮ ਕੀਤੇ ਜਾ ਸਕਣ । ਉਨ੍ਹਾਂ ਕਿਹਾ ਕਿ ਸਮਰੀ ਰਵੀਜ਼ਨ 01-01-2023 ਸਬੰਧੀ ਕਮਿਸ਼ਨ ਵੱਲੋਂ ਜਾਰੀ ਮਿਤੀਵਾਰ ਸ਼ੈਡਿਊਲ ਅਨੁਸਾਰ ਲੋੜੀਂਦੀਆਂ ਗਤੀਵਿਧੀਆਂ ਮੁਕੰਮਲ ਕੀਤੀਆਂ ਜਾਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੌਸ਼ਨਾਲਾਈਜ਼ੇਸ਼ਨ ਤਜਵੀਜ਼ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਵਿਚਾਰ - ਵਟਾਂਦਰਾ ਕਰਦੇ ਹੋਏ ਅੰਤਿਮ ਤਜਵੀਜ਼ 13-09-2022 ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਸਬੰਧੀ ਚੋਣ ਕਮਿਸ਼ਨ ਦੀ ਪ੍ਰਵਾਨਗੀ ਪ੍ਰਾਪਤ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਫੋਟੋ ਸ਼ਨਾਖਤੀ ਕਾਰਡਾਂ ਨੂੰ ਸਪੀਡ ਪੋਸਟ ਰਾਹੀਂ ਵੋਟਰਾਂ ਨੂੰ ਤਕਸੀਮ ਕਰਵਾਇਆ ਜਾਵੇ ਅਤੇ ਸਿਕਿਓਰਡ ਐਪਿਕ ਸਬੰਧੀ ਸੁਨੇਹਾ ਵੋਟਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰਾਂ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦੀ ਮੁਹਿੰਮ ਚੱਲ ਰਹੀ ਹੈ , ਜਿਸ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 6,39,917 ਲੱਖ ਵੋਟਰਾਂ ਦੇ ਵੋਟਰ ਕਾਰਡ ਆਧਾਰ ਨਾਲ ਲਿੰਕ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਹਲਕਿਆਂ ' ਚੋਂ ਸਭ ਤੋਂ ਵੱਧ ਹਲਕਾ ਨਕੋਦਰ ਵਿੱਚ 55.07 ਫੀਸਦੀ ਵੋਟਰਾਂ ਦਾ ਆਧਾਰ ਡਾਟਾ ਇਕੱਤਰ ਕਰਕੇ ਵੋਟਰ ਕਾਰਡਾਂ ਨਾਲ ਲਿੰਕ ਕੀਤਾ ਜਾ ਚੁੱਕਾ ਹੈ । ਉਨ੍ਹਾਂ ਈ.ਆਰ.ਓਜ਼ ਨੂੰ ਵਿਸ਼ੇਸ਼ ਤਵਜੋਂ ਦਿੰਦਿਆਂ ਇਸ ਕੰਮ ਦੀ ਨਿਗਰਾਨੀ ਕਰਨ ਅਤੇ ਘੱਟ ਪ੍ਰਗਤੀ ਵਾਲੇ ਸੁਪਰਵਾਈਜ਼ਰ / ਬੀ.ਐਲ.ਓਜ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਕਿਹਾ ਤਾਂ ਜੋ ਇਹ ਕੰਮ ਕਮਿਸ਼ਨ ਵੱਲੋਂ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਵੋਟਰਾਂ ਦਾ ਆਧਾਰ ਡਾਟਾ ਇਕੱਤਰ ਕਰਨ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ' ਤੇ 16 ਅਕਤੂਬਰ ਨੂੰ ਦੂਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ , ਜਿਸ ਲਈ ਅਗੇਤੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ । ਇਸ ਦੇ ਨਾਲ ਹੀ ਉਨ੍ਹਾਂ ਵਿਸ਼ੇਸ਼ ਕੈਂਪ ਦੌਰਾਨ ਪੋਲਿੰਗ ਬੂਥਾਂ ' ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੋਟਰਾਂ ਪਾਸੋਂ ਫਾਰਮ -6 ਬੀ ਪ੍ਰਾਪਤ ਕਰਨ ਲਈ ਸਮੂਹ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ।
0 Comments