*ਸੀਆਈਏ ਸਟਾਫ਼ 1 ਦੀ ਟੀਮ ਨੇ ਨਸ਼ੀਲੇ ਪਦਾਰਥ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ*

*ਸੀਆਈਏ ਸਟਾਫ਼ 1 ਦੀ ਟੀਮ ਨੇ ਨਸ਼ੀਲੇ ਪਦਾਰਥ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ*



Post :    V news 24
    By :    Vijay Kumar Ramanਜਲੰਧਰ, 04 ਅਕਤੂਬਰ (ਵਿਜੈ ਕੁਮਾਰ ਰਮਨ):- ਕਮਿਸ਼ਨਰੇਟ ਪੁਲਿਸ ਜਲੰਧਰ ਦੇ  ਸੀਆਈਏ ਸਟਾਫ਼ 1 ਦੀ ਟੀਮ ਨੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਤਸਕਰ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ। ਸੀਆਈਏ 1 ਦੇ ਇੰਚਾਰਜ ਅਸ਼ੋਕ ਕੁਮਾਰ ਨੇ ਮੀਡੀਆ ਨੁੰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਟੀਮ ਗਸ਼ਤ ਦੌਰਾਨ ਈਵਨਿੰਗ ਕਾਲਜ ਬਸਤੀ ਨੌਂ ਕੋਲ ਮੌਜੂਦ ਸੀ,ਟੀਮ ਨੁੰ ਇੱਕ ਨੋੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲੀਸ ਨੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। 

           ਮੁਲਜ਼ਮ ਦੀ ਪਛਾਣ ਸਚਿਨ ਪੁੱਤਰ ਯਸ਼ਪਾਲ ਵਾਸੀ ਬਸਤੀ ਗੁੱਜਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਪੁਲਸ ਵਲੋਂ ਦੋਸ਼ੀ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।"

Post a Comment

0 Comments