*ਸੀਆਈਏ ਸਟਾਫ ਦੀ ਪੁਲਿਸ ਨੇ ਇਨੋਵਾ ਗੱਡੀ ਤੇ 19 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਸ਼ਰਾਬ ਤੱਸਕਰ ਕੀਤੇ ਕਾਬੂ*
Post : V news 24
ਜਲੰਧਰ, 10 ਅਕਤੂਬਰ (ਵਿਜੈ ਕੁਮਾਰ ਰਮਨ) :- ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀਆਈਏ ਸਟਾਫ ਦੀ ਪੁਲਿਸ ਨੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਜਲੰਧਰ ਵਿਚ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ ਸੀ ਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਕਾਜ਼ੀ ਮੰਡੀ ਚੌਕ ਲਾਗੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਅਮਿਤ ਸ਼ਰਮਾ ਵਾਸੀ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਤੇ ਕਿਸ਼ਨ ਦਾਸ ਵਾਸੀ ਭੀਮ ਨਗਰ ਜਲੰਧਰ ਜੋ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਸਪਲਾਈ ਕਰਦੇ ਹਨ ਇਸ ਵੇਲੇ ਇਨੋਵਾ ਕਾਰ ਨੰਬਰ ਪੀ ਬੀ 08 ਡੀ ਐੱਸ 6916 ਵਿੱਚ ਨਾਜਾਇਜ਼ ਸ਼ਰਾਬ ਲਿਆ ਕੇ ਸ਼ਹਿਰ ਵਿਚ ਸਪਲਾਈ ਕਰਨ ਵਾਲੇ ਹਨ। ਜਿਵੇਂ ਹੀ ਉਕਤ ਨੰਬਰ ਦੀ ਇਨੋਵਾ ਗੱਡੀ ਨਾਕੇ ਤੋਂ ਲੰਘਣ ਲੱਗੀ ਤਾਂ ਪੁਲਿਸ ਨੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ 19 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਮਿਲੀਆਂ। ਜਿਸ 'ਤੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਡੀਸੀਪੀ ਤੇਜਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਥਾਣਾ ਰਾਮਾ ਮੰਡੀ 'ਚ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
0 Comments