Post : V news 24
ਜਲੰਧਰ/ਕਪੂਰਥਲਾ, 07 ਅਕਤੂਬਰ (ਵਿਜੈ ਕੁਮਾਰ ਰਮਨ):- ਆਮ ਆਦਮੀ ਪਾਰਟੀ ਕਪੂਰਥਲਾ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ 'ਆਪ' ਨੇਤਾਵਾਂ ਕੁੰਵਰ ਇਕਬਾਲ, ਯਸ਼ਪਾਲ ਆਜ਼ਾਦ ਅਤੇ ਪਰਮਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ 'ਤੇ ਉਹਨਾਂ ਖਿਲਾਫ ਕਥਿਤ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਕੁੰਵਰ ਇਕਬਾਲ ਨੇ ਉਸ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੰਜੂ ਰਾਣਾ ਦੀ ਸ਼ਿਕਾਇਤ 'ਤੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 354ਏ, 294, 506, 507, 509, 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।
ਆਮ ਆਦਮੀ ਪਾਰਟੀ ਵਿਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕਪੂਰਥਲਾ ਵਿਧਾਨ ਸਭਾ ਖੇਤਰ ਦੀ ਆਪ ਇੰਚਾਰਜ ਤੇ ਸਾਬਕਾ ਜੱਜ ਮੰਜੂ ਰਾਣਾ ਨੇ ਆਪਣੀ ਹੀ ਪਾਰਟੀ ਦੇ 3 ਨੇਤਾਵਾਂ ਖਿਲਾਫ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਲਰਫੁੱਲ ਸੈਕਸੁਅਲ ਰਿਮਾਰਕਸ ਪਾਸ ਕਰਨ ‘ਤੇ ਜਲੰਧਰ ‘ਚ FIR ਦਰਜ ਕਰਵਾਈ ਹੈ।
ਜਲੰਧਰ ਦੇ ਪੁਲਿਸ ਥਾਣਾ ਡਵੀਜ਼ਨ ਨੰਬਰ 5 ਨੂੰ ਦਿੱਤੀ ਸ਼ਿਕਾਇਤ ਵਿਚ ਮੰਜੂ ਰਾਣਾ ਨੇ ਦੋਸ਼ ਲਗਾਇਆ ਕਿ ‘ਆਪ’ ਨੇਤਾ ਕੰਵਰ ਇਕਬਾਲ, ਯਸ਼ਪਾਲ ਆਜ਼ਾਦ ਤੇ ਪਰਵਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਵ੍ਹਟਸਐਪ ‘ਤੇ ਉਨ੍ਹਾਂ ਖਿਲਾਫ ਕਲਰਫੁੱਲ ਸੈਕਸੁਅਲ ਰਿਮਾਰਕਸ ਪਾਸ ਕੀਤੇ ਹਨ। ਇਹੀ ਨਹੀਂ ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਫੋਨ ਕਾਲ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆੰ ਹਨ।
ਨਾਲ ਹੀ ਉੁਨ੍ਹਾਂ ਨੇ ਗਲਤ ਸ਼ਬਦਾਵਲੀ ਦਾ ਇਸਤੇਮਾਲ ਕਰਦੇ ਹੋਏ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ ਹਨ। ‘ਆਪ’ ਨੇਤਾ ਉਸ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਇਹ ਸਾਰਾ ਕੁਝ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਵਿਰੋਧੀਆਂ ਨਾਲ ਮਿਲ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉੁਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ। ਇਹ ਸਭ ਵਿਰੋਧੀਆਂ ਦੇ ਇਸ਼ਾਰੇ ‘ਤੇ ਹੋ ਰਿਹਾ ਹੈ। ਵ੍ਹਟਸਐਪ ਗਰੁੱਪ ਵਿਚ ਉਨ੍ਹਾਂ ਪ੍ਰਤੀ ਗਲਤ ਕੁਮੈਂਟ ਪਾਸ ਕਰਨਾ ਸਿੱਧੇ-ਸਿੱਧੇ ਕਿਸੇ ਔਰਤ ਦੀ ਇਜ਼ਤ ‘ਤੇ ਹਮਲਾ ਬੋਲਣ ਦੇ ਬਰਾਬਰ ਹਨ।
0 Comments