*ਖ਼ਾਲਸਾ ਮਾਰਚ ਸਬੰਧੀ ਮੀਟਿੰਗ ਅੱਜ-ਜੱਥੇਦਾਰ ਮੰਨਣ*

*ਖ਼ਾਲਸਾ ਮਾਰਚ ਸਬੰਧੀ ਮੀਟਿੰਗ ਅੱਜ-ਜੱਥੇਦਾਰ ਮੰਨਣ*



Post :   Vijay Kumar Raman
    By :   V news 24
ਜਲੰਧਰ, 04 ਅਕਤੂਬਰ (ਵਿਜੈ ਕੁਮਾਰ ਰਮਨ) :- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਡੂੰਘੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੱਕ 7 ਅਕਤੂਬਰ ਖਾਲਸਾ ਮਾਰਚ ਕੱਢਿਆ  ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਜਲੰਧਰ ਸ਼ਹਿਰੀ ਤੇ ਦਿਹਾਤੀ ਦੀ 4 ਅਕਤੂਬਰ ਨੂੰ ਸ਼ਾਮ ਦੇ 4 ਵਜੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿੱਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਜਲੰਧਰ ਦੇ ਮੈਂਬਰ, ਸਾਬਕਾ ਵਿਧਾਇਕ, ਹਲਕਾ ਇੰਚਾਰਜ ਅਤੇ ਜਲੰਧਰ ਸ਼ਹਿਰੀ ਦੇ ਨਵ ਨਿਯੁਕਤ ਅਬਜ਼ਰਵਰ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ। ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪੀਲ ਕਰਦਿਆਂ ਕਿਹਾ ਕਿ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਅਕਾਲੀ ਦਲ ਦੇ ਸਮੂਹ ਆਗੂ ਸਮੇਂ ਸਿਰ ਪੁੱਜਣ। 

Post a Comment

0 Comments