Post: V news 24
ਜਲੰਧਰ, 05 ਅਕਤੂਬਰ (ਵਿਜੈ ਕੁਮਾਰ ਰਮਨ ) : - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ. ਸੀ.ਆਈ., ਨਕੋਦਰ, ਜ਼ਿਲ੍ਹਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹਿਦੂਦ, ਜਲੰਧਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਜੇਕਰ ਕੋਈ ਐਫ.ਸੀ.ਆਈ. ਦੇ ਅਧਿਕਾਰੀਆਂ ਦੀ ਸ਼ਮੂਲੀਅਤ ਹੈ ਤਾਂ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ। ਦੋਸ਼ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਦੀ ਮੌਤ ਤੋਂ ਬਾਅਦ ਐੱਫ. ਸੀ.ਆਈ ਤੋਂ ਬਣਦੇ ਬਕਾਏ ਦਿਵਾਉਣ 'ਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਈ ਹੈ ਕਿ ਮੁਲਜ਼ਮ ਸ਼ੰਕਰ ਸ਼ਾਹ ਨੇ 10, 10, . 000 ਰੁਪਏ ਲਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਲਬਧ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
0 Comments