*ਸ਼ਨਿਚਰਵਾਰ 05 ਨਵੰਬਰ ਨੂੰ ਜਲੰਧਰ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਪੂਰੇ ਦਿਨ ਦੀ ਰਹੇਗੀ ਛੁੱਟੀ - ਡੀਸੀ ਜਸਪ੍ਰੀਤ ਸਿੰਘ*
Post : V news 24
ਜਲੰਧਰ, 04 ਨਵੰਬਰ (ਵਿਜੈ ਕੁਮਾਰ ਰਮਨ) :- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਕਾਰਨ ਸ਼ਨਿਚਰਵਾਰ ਨੂੰ ਜਲੰਧਰ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਪੂਰੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੀਸੀ ਵੱਲੋਂ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਜ ਸ਼ਾਮ ਜਾਰੀ ਹੁਕਮਾਂ ਵਿੱਚ ਡੀਸੀ ਨੇ ਕਿਹਾ ਕਿ ਵਿਸ਼ਾਲ ਨਗਰ ਕੀਰਤਨ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ, ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇ। ਇਸ ਲਈ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ 5 ਨਵੰਬਰ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
0 Comments