Post : V news 24
By : Vijay Kumar Ramanਜਲੰਧਰ, 14 ਨਵੰਬਰ (ਵਿਜੈ ਕੁਮਾਰ ਰਮਨ) :- ਸ. ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਅੱਜ ਵਿਧਾਇਕ ਰਮਨ ਅਰੋੜਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਟਰੱਸਟ ਦੇ ਦਫ਼ਤਰ ਵਿਖੇ ਇਕ ਸਾਦੇ ਸਮਾਗਮ ਦੌਰਾਨ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਜੀਦਗੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਉਸਾਰੂ ਰਵੱਈਆ ਅਪਣਾ ਕੇ ਟਰੱਸਟ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਦੀ ਬਿਹਤਰੀ ਲਈ ਹਰ ਸੰਭਵ ਯਤਨ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਆਂ ਲੋਕ ਪੱਖੀ ਸਕੀਮਾਂ ਬਣਾਉਣ ਤੋਂ ਇਲਾਵਾ ਟਰੱਸਟ ਦੀਆਂ ਸਕੀਮਾਂ ਜਿਨ੍ਹਾਂ ਵਿਚ ਅਲਾਟੀਆਂ ਨੂੰ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਟਰੱਸਟ ਨੂੰ ਵਿੱਤੀ ਸੰਕਟ ਵਿੱਚੋਂ ਕੱਢ ਕੇ ਕਰਜ਼ਾ ਮੁਕਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਜਗਤਾਰ ਸਿੰਘ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਟਰੱਸਟ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ |
0 Comments