Post : V news 24
ਅੰਮ੍ਰਿਤਸਰ, 04 ਨਵੰਬਰ (ਵਿਜੈ ਕੁਮਾਰ ਰਮਨ):- ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਆਈ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਮਾਰ ਦਿੱਤੀ ਗਈ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ਦੇ ਇੱਕ ਮੰਦਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ। ਸੁਧੀਰ ਸ਼ਿਵ ਸੈਨਾ ਹਿੰਦੁਸਤਾਨ ਦਾ ਮੁਖੀ ਸਨ। ਸੁੂਰੀ ਉਸ ਸਮੇਂ ਮਜੀਠਾ ਰੋਡ 'ਤੇ ਗੋਪਾਲ ਮੰਦਰ ਦੇ ਬਾਹਰ ਧਰਨਾ ਦੇ ਰਹੇ ਸਨ। ਸੁਧੀਰ ਸੂਰੀ ਆਪਣੀ ਗਰਮ ਬਿਆਨਬਾਜ਼ੀ ਲਈ ਜਾਣੇ ਜਾਂਦੇ ਹਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸੁਧੀਰ ਸੂਰੀ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਉਸ ਸਮੇਂ ਉਸ ਦੇ ਸਰਕਾਰੀ ਅੰਗ ਰੱਖਿਅਕਾਂ ਅਤੇ ਸਾਥੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
0 Comments