Post : V news 24
ਜਲੰਧਰ, 7 ਨਵੰਬਰ, (ਵਿਜੈ ਕੁਮਾਰ ਰਮਨ):- ਜਲੰਧਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਚੋਗਾਵਾਂ ਵਿੱਚ ਇੱਕ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਪੁਲੀਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਕਿਰਨਦੀਪ ਕੌਰ ਪਤਨੀ ਰਾਜਵਿੰਦਰ ਸਿੰਘ ਕਾਲਾ ਜੋ ਕਿ ਪਿਛਲੇ ਦਿਨਾਂ ਤੋਂ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਸੀ, ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਕਿਰਨਦੀਪ ਦੇ ਵਿਆਹ ਨੂੰ 5 ਸਾਲ ਹੋ ਗਏ ਸਨ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਪੁਲੀਸ ਨੇ ਕਿਰਨਦੀਪ ਕੌਰ ਦੇ ਪਿਤਾ ਜਸਵੀਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ l
0 Comments