Post : V news 24
By : Vijay Kumar Ramanਜਲੰਧਰ, 03 ਦਸੰਬਰ (ਵਿਜੈ ਕੁਮਾਰ ਰਮਨ) :- ਪੁਲਸ ਕਮਿਸ਼ਨਰ ਅੇੈਸ ਭੂਪਤੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਨੰਬਰ 2 ਦੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦੇ ਹੋਏ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ.ਐਸ.ਆਈ ਗੁਲਸ਼ਨ ਕੁਮਾਰ ਪੁਲਿਸ ਪਾਰਟੀ ਸਮੇਤ ਪਟੇਲ ਚੌਂਕ ਵਿਖੇ ਮੌਜੂਦ ਸਨ, ਇਸੇ ਦੌਰਾਨ ਮਾਈ ਹੀਰਾ ਗੇਟ ਤੋਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਭੱਜਣ ਲੱਗਾ, ਜਿਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੂਰਜ ਬਹਾਦਰ ਪੁੱਤਰ ਜੰਗ ਬਹਾਦਰ ਵਾਸੀ ਨਿਊ ਰਾਜਨਗਰ ਵਜੋਂ ਹੋਈ ਹੈ।"
0 Comments