ਬਦਨਾਮ ਨਸ਼ਾ ਤਸਕਰ 'ਪਵਨ (ਟੋਪੀ)' 15 ਗ੍ਰਾਮ ਹੈਰੋਇਨ ਤੇ 265 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚੱੜਿਆ ਪੁਲਿਸ ਦੇ ਅੜਿੱਕੇ
Post : V news 24
ਜਲੰਧਰ, 03 ਦਸੰਬਰ (ਵਿਜੈ ਕੁਮਾਰ ਰਮਨ):- ਜਲੰਧਰ ਕਮਿਸ਼ਨਰੇਟ ਪੁਲਿਸ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਗੁਰਮੇਲ ਸਿੰਘ ਪੁਲਿਸ ਸਮੇਤ ਟੀ-ਪੁਆਇੰਟ ਲੈਦਰ ਕੰਪਲੈਕਸ ਵਿਚ ਗਸ਼ਤ ਕਰ ਰਹੇ ਸਨ ਕਿ ਪੈਦਲ ਆ ਰਹੇ ਨੌਜਵਾਨ ਨੇ ਪੁਲਿਸ ਦੇਖੀ ਤਾਂ ਉਹ ਇਕਦਮ ਘਬਰਾ ਗਿਆ ਤੇ ਪਿਛਾਂਹ ਮੁੜ ਪਿਆ। ਸ਼ੱਕ ਪੈਣ 'ਤੇ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ 15 ਗ੍ਰਾਮ ਹੈਰੋਇਨ ਤੇ 265 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਨੌਜਵਾਨ ਦੀ ਪਛਾਣ ਪਵਨ ਕੁਮਾਰ ਉਰਫ ਟੋਪੀ ਵਾਸੀ ਬਸਤੀ ਗੁਜ਼ਾਂ ਦੇ ਰੂਪ 'ਚ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ ਗਿਆ। ਇੰਸਪੈਕਟਰ ਸੇਖੋਂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ 'ਚ ਪਵਨ ਨੇ ਦੱਸਿਆ ਕਿ ਇਹ ਸਾਮਾਨ ਅਬੀ ਵਾਸੀ ਬਸਤੀ ਗੁਜ਼ਾਂ ਤੋਂ ਲਿਆ ਕੇ ਵੇਚਦਾ ਹੈ ਜਿਸ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਉਸ ਨੂੰ ਛੇਤੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਵਨ ਖਿਲਾਫ਼ ਇਸ ਤੋਂ ਪਹਿਲਾਂ ਵੀ ਥਾਣਾ ਬਸਤੀ ਬਾਵਾ ਖੇਲ 'ਚ ਛੇ ਮਾਮਲੇ ਦਰਜ ਹਨ।
0 Comments