Post : V news 24
By : Vijay Kumar Ramanਜਲੰਧਰ 29 ਦਸੰਬਰ ( ਵਿਜੈ ਕੁਮਾਰ ਰਮਨ ) ਥਾਣਾ ਰਾਮਾਮੰਡੀ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਿਲ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਥਾਣਾ ਇੰਚਾਰਜ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਬੀਤੇ ਦਿਨੀ ਐਸ.ਆਈ ਅਰੁਣ ਕੁਮਾਰ ਸੂਰਿਆ ਐਨਕਲੇਵ ਮੌਜੂਦ ਸਨ। ਉਦੋਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਵੀਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਾਕੀਪਿੰਡ ਚੋਰੀ ਦੀਆਂ ਗੱਡੀਆਂ ਵੇਚਣ ਦਾ ਧੰਦਾ ਕਰ ਰਿਹਾ ਹੈl
ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਰਾਜਵੀਰ ਨੂੰ ਕਾਬੂ ਕਰ ਕੇ ਇਕ ਚੋਰੀ ਦਾ ਮੋਟਰਸਾਈਕਲ ਅਤੇ ਦੋ ਐਕਟਿਵਾ ਬਰਾਮਦ ਕਰ ਲਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।"

0 Comments