Post : V news 24
By : Vijay Kumar Ramanਜਲੰਧਰ, 08 ਦਸੰਬਰ (ਵਿਜੈ ਕੁਮਾਰ ਰਮਨ) :- ਮਹਾਨਗਰ ਦੇ ਪੌਸ਼ ਖੇਤਰ ਅਰਬਨ ਅਸਟੇਟ ਫੇਜ 2 'ਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ-ਨਾਚ ਦੇਖਣ ਨੂੰ ਮਿਲਿਆ ਹੈ। ਜਿੱਥੇ ਗੁੱਡਮੇੈਨ ਕਿਚਨ 'ਤੇ ਦਰਜਨ ਤੋ ਜਿਆਦਾ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਦੋ ਪਹੀਏ 'ਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਦੁਕਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਭੰਨਤੋੜ ਕੀਤੀ | ਹਾਲਾਂਕਿ ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਪੁਲੀਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
0 Comments