*ਥਾਣਾ ਡਵੀਜ਼ਨ ਨੰ 8 ਦੇ ਐਸਐਚਓ ਨਵਦੀਪ ਸਿੰਘ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੀ ਹੋਵੇ ਜਾਂਚ : ਬਸਪਾ ਆਗੁੂ ਮਦਨ ਲਾਲ ਬਿੱਲਾ* *ਬਸਪਾ ਆਉਣ ਵਾਲੇ ਦਿਨਾਂ ਵਿੱਚ ਐਸਐਚਓ ਨਵਦੀਪ ਸਿੰਘ ਖਿਲਾਫ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰੇਗੀ - ਬਿੱਲਾ*


*ਥਾਣਾ ਡਵੀਜ਼ਨ ਨੰ 8 ਦੇ ਐਸਐਚਓ ਨਵਦੀਪ ਸਿੰਘ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੀ ਹੋਵੇ ਜਾਂਚ : ਬਸਪਾ ਆਗੁੂ ਮਦਨ ਲਾਲ ਬਿੱਲਾ* 


*ਬਸਪਾ ਆਉਣ ਵਾਲੇ ਦਿਨਾਂ ਵਿੱਚ ਐਸਐਚਓ ਨਵਦੀਪ ਸਿੰਘ ਖਿਲਾਫ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰੇਗੀ - ਬਿੱਲਾ* 




Post :   V news 24
    By :   Vijay Kumar Raman
"ਜਲੰਧਰ, 10 ਦਸੰਬਰ (ਵਿਜੈ ਕੁਮਾਰ ਰਮਨ):- ਬਹੁਜਨ ਸਮਾਜ ਪਾਰਟੀ (ਬਸਪਾ) ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਜਨਰਲ ਸਕੱਤਰ ਮਦਨ ਲਾਲ ਬਿੱਲਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਥਾਣਾ ਡਵੀਜ਼ਨ ਨੰਬਰ 8 ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ। ਇਹ ਮਾਮਲਾ ਪੂਰੀ ਤਰ੍ਹਾਂ ਐਸਐਚਓ ਥਾਣਾ 8 ਇੰਸਪੈਕਟਰ ਨਵਦੀਪ ਸਿੰਘ ਦੀ ਜਾਣਕਾਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਲੁਕ ਛਿਪ ਕੇ ਨਹੀਂ, ਸਗੋਂ ਸ਼ਰੇਆਮ ਵਿਕਦਾ ਹੈ। ਇਸ ਬਾਰੇ ਆਮ ਜਨਤਾ ਨੂੰ ਵੀ ਪਤਾ ਹੈ ਅਤੇ ਉਨ੍ਹਾਂ ਵੱਲੋਂ ਐਸਐਚਓ ਦੇ ਧਿਆਨ ਵਿੱਚ ਵੀ ਇਹ ਲਿਆਇਆ ਜਾ ਚੁੱਕਾ ਹੈ। ਇਸਦੇ ਬਾਵਜੂਦ ਐਸਐਚਓ ਨਵਦੀਪ ਸਿੰਘ ਵੱਲੋਂ ਨਸ਼ਾ ਰੋਕਣ ਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਹ ਲਗਦਾ ਹੈ ਕਿ ਐਸਐਚਓ ਨਵਦੀਪ ਸਿੰਘ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੈ। ਬਸਪਾ ਆਗੂ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਨੂੰ ਨਸ਼ਾ ਨਾ ਰੋਕਣ ਦੇ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਦੀ ਸ਼ੱਕੀ ਭੂਮਿਕਾ ਦੀ ਜਾਂਚ ਕਰਨੀ ਚਾਹੀਦੀ ਹੈ। ਨਵਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਕੇ ਜਾਂਚ ਕੀਤੀ ਜਾਵੇ ਤੇ ਐਸਐਚਓ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਸਐਚਓ ਨਵਦੀਪ ਸਿੰਘ ਖਿਲਾਫ, ਇਲਾਕੇ ਵਿੱਚ ਨਸ਼ਾ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਸਪਾ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰੇਗੀ।"


Post a Comment

0 Comments